Share on Facebook Share on Twitter Share on Google+ Share on Pinterest Share on Linkedin ਮਲੂਕਾ ਨੇ ਪੰਚਾਇਤ ਵਿਭਾਗ ਵਿੱਚ ਭਰਤੀ 34 ਨਵੇਂ ਜੇ.ਈ. ਵੰਡੇ ਨਿਯੁਕਤੀ ਪੱਤਰ ਅਕਾਲੀ-ਭਾਜਪਾ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ: ਮਲੂਕਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੰਚਾਇਤ ਵਿਭਾਗ ਵਿੱਚ 34 ਨਵੇਂ ਭਰਤੀ ਕੀਤੇ ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਸਬੰਧੀ ਇੱਥੋਂ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿੱਚ ਨਿਯੁਕਤੀ ਪੱਤਰ ਵੰਡਣ ਲਈ ਸਾਦਾ ਪਰ ਪ੍ਰਭਾਵਸਾਲੀ ਸਮਾਰੋਹ ਕਰਵਾਇਆ ਗਿਆ। ਸ੍ਰੀ ਮਲੂਕਾ ਨੇ ਦੱਸਿਆ ਕਿ ਇਨ੍ਹਾਂ ਜੇ.ਈਜ਼ ਨੂੰ ਸਿੱਧੀ ਭਰਤੀ ਵਿੱਚ ਰੱਖਿਆ ਗਿਆ ਹੈ। ਸੀ ਮਲੂਕਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ। ਪਿਛਲੇ 10 ਸਾਲਾਂ ਵਿੱਚ ਵੱਖ-ਵੱਖ ਮਹਿਕਮਿਆਂ ਵਿੱਚ ਦੋ ਲੱਖ ਤੋਂ ਵੱਧ ਨੌਜਵਾਨ ਲੜਕੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵੱਖ-ਵੱਖ ਪੱਧਰਾਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਇਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨੌਕਰੀ ਵਿੱਚ ਰਹਿ ਕੇ ਪੇਂਡੂ ਸਮਾਜ ਦੀ ਸੇਵਾ ਕਰਨਾ ਜ਼ਿੰਦਗੀ ਵਿੱਚ ਇੱਕ ਵਧੀਆ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਆਸ ਹੈ ਕਿ ਉਹ ਵੀ ਪਿੰਡਾਂ ਦੇ ਬਹੁਪੱਖੀ ਵਿਕਾਸ ਵਿੱਚ ਡਟ ਕੇ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਅਜੇ ਪਿੰਡਾਂ ਵਿੱਚ ਸੀਵਰੇਜ, ਗਲੀਆਂ-ਨਾਲੀਆਂ, ਲਾਈਟਾਂ ਅਤੇ ਪਖਾਨਿਆਂ ਦੇ ਹੋਰ ਕੰਮ ਵੀ ਕਰਨੇ ਬਾਕੀ ਹਨ। ਸ੍ਰੀ ਮਲੂਕਾ ਨੇ ਕਿਹਾ ਕਿ ਇਸ ਵੇਲੇ ਪੂਰੇ ਦੇਸ਼ ਵਿੱਚ ਪਿੰਡਾਂ ਦੇ ਵਿਕਾਸ ਲਈ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਮਗਨਰੇਗਾ ਦੀਆਂ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਨਿਸ਼ਾਨਾ ਪੰਜਾਬ ਦਾ ਬਹੁਪੱਖੀ ਵਿਕਾਸ ਕਰਨਾ ਹੈ। ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਐਸ.ਆਰ. ਲੱਧੜ ਨੇ ਨਵੇਂ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ