Share on Facebook Share on Twitter Share on Google+ Share on Pinterest Share on Linkedin ਮਮਤਾ ਦਿਵਸ: ਸਿਵਲ ਸਰਜਨ ਦੀ ਅਗਵਾਈ ਹੇਠ ਸਬ-ਸੈਂਟਰਾਂ ਦੀ ਅਚਨਚੇਤ ਚੈਕਿੰਗ ਬੱਚਿਆਂ ਅਤੇ ਗਰਭਵਤੀ ਅੌਰਤਾਂ ਦੀ ਤੰਦਰੁਸਤੀ ਲਈ ਟੀਕਾਕਰਨ ਜ਼ਰੂਰੀ: ਡਾ. ਮਨਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬੱਚਿਆਂ ਅਤੇ ਗਰਭਵਤੀ ਅੌਰਤਾਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਸਮੁੱਚੇ ਜ਼ਿਲ੍ਹੇ ਵਿੱਚ ਵਿਆਪਕ ਜਾਂਚ ਮੁਹਿੰਮ ਵਿੱਢੀ ਗਈ। ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸੀਨੀਅਰ ਸਿਹਤ ਅਧਿਕਾਰੀਆਂ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਰਕਾਰੀ ਸਬ-ਸੈਂਟਰਾਂ ਅਤੇ ਡਿਸਪੈਂਸਰੀਆਂ ਵਿੱਚ ਅਚਨਚੇਤ ਪਹੁੰਚ ਕੇ ਟੀਕਾਕਰਨ ਦਾ ਜਾਇਜ਼ਾ ਲਿਆ ਅਤੇ ਸਬੰਧਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ ਅਤੇ ਨਵਜੰਮੇ ਅਤੇ ਹੋਰ ਛੋਟੇ ਬੱਚਿਆਂ ਨੂੰ ਜ਼ਰੂਰੀ ਟੀਕੇ ਲਗਾਏ ਜਾਣ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। ਟੀਮ ਨੇ ਗਰਭਵਤੀ ਅੌਰਤਾਂ ਦੀ ਜਾਂਚ, ਟੀਕਾਕਰਨ ਅਤੇ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਨੇ ਖ਼ੁਦ ਵੀ ਮੁਹਾਲੀ ਸਮੇਤ ਬਨੂੜ ਦੇ ਕਮਿਊਨਿਟੀ ਸਿਹਤ ਕੇਂਦਰ, ਪਿੰਡ ਜੰਗਪੁਰਾ ਅਤੇ ਧਰਮਗੜ੍ਹ ਦੇ ਸਬ-ਸੈਂਟਰਾਂ ਵਿੱਚ ਜਾ ਕੇ ਜ਼ਰੂਰੀ ਰਜਿਸਟਰਾਂ, ਰਿਕਾਰਡ ਦੀ ਚੈਕਿੰਗ ਕੀਤੀ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਵੀ ਸਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਆਦਾਤਰ ਸੈਸ਼ਨਾਂ ਮੌਕੇ ਟੀਕਾਕਰਨ, ਮੁੱਢਲੀ ਜਾਂਚ ਅਤੇ ਜਾਗਰੂਕਤਾ ਦਾ ਕੰਮ ਤਸੱਲੀਬਖ਼ਸ਼ ਸੀ ਅਤੇ ਜਿੱਥੇ ਕਿਤੇ ਕੁਝ ਕਮੀਆਂ ਮਿਲੀਆਂ, ਉਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉੱਚ ਜੋਖ਼ਮ ਵਾਲੀਆਂ ਗਰਭਵਤੀ ਅੌਰਤਾਂ ਦੀ ਸਿਹਤ ਵੱਲ ਵਿਸ਼ੇਸ਼ ਤਵੱਜੋ ਦੇਣ ਦੀ ਹਦਾਇਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਅਤੇ ਗਰਭਵਤੀ ਅੌਰਤ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਸਬ-ਸੈਂਟਰ ਪੱਧਰ ’ਤੇ ਲੋਕਾਂ ਨੂੰ ਮਿਆਰੀ ਅਤੇ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਸਾਰੇ ਛੋਟੇ ਬੱਚਿਆਂ ਨੂੰ ਸਮੇਂ-ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਸਹੀ ਤਰੀਕੇ ਨਾਲ ਸਰੀਰਕ ਵਿਕਾਸ ਹੋ ਸਕੇ ਅਤੇ ਉਹ ਬਿਮਾਰੀਆਂ ਤੋਂ ਬਚ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸਬ ਸੈਂਟਰ ਜਾਂ ਸਰਕਾਰੀ ਡਿਸਪੈਂਸਰੀ ਵਿੱਚ ਹਰ ਬੁੱਧਵਾਰ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ ਨੇ ਬੂਥਗੜ੍ਹ ਵਿੱਚ ਜਾ ਕੇ ਟੀਕਾਕਰਨ ਸੈਸ਼ਨ ਦਾ ਨਿਰੀਖਣ ਕੀਤਾ। ਇਸੇ ਤਰ੍ਹਾਂ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਨਿਧੀ ਨੇ ਘੜੂੰਆਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਨੇ ਡੇਰਾਬਸੀ ਵਿੱਚ ਪੈਂਦੇ ਵੱਖ ਵੱਖ ਸਬ-ਸੈਂਟਰਾਂ ਵਿੱਚ ਜਾ ਕੇ ਜਾਇਜ਼ਾ ਲਿਆ। ਐਸਐਮਓ ਡਾ. ਕੁਲਜੀਤ ਕੌਰ, ਡਾ. ਦਿਲਬਾਗ਼ ਸਿੰਘ, ਡਾ. ਭੁਪਿੰਦਰ ਸਿੰਘ ਨੇ ਵੀ ਵੱਖ ਵੱਖ ਸਬ-ਸੈਂਟਰਾਂ ਦੀ ਚੈਕਿੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ