Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਮਦਨਪੁਰਾ ਚੌਕ ਨੇੜਿਓਂ ਚੰਡੀਗੜ੍ਹ ਦਾ ਨੌਜਵਾਨ 25 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਐਸਟੀਐਫ਼ ਮੁਹਾਲੀ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਵਿਨੈ ਸ਼ਰਮਾ ਨਾਂ ਦੇ ਇੱਕ ਵਿਅਕਤੀ ਨੂੰ 25 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਦੇ ਏਐਸਆਈ ਸੁਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਥੋਂ ਦੇ ਮਦਨਪੁਰਾ ਚੌਕ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਤੋਂ ਮੁਹਾਲੀ ਵੱਲ ਪੈਦਲ ਆ ਰਹੇ ਇੱਕ ਵਿਅਕਤੀ ਵਿਨੈ ਸ਼ਰਮਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਵਿਨੈ ਸ਼ਰਮਾ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਸਾਲ 2013 ਤੋਂ 2015 ਤੱਕ ਵੱਖ-ਵੱਖ ਥਾਵਾਂ ’ਤੇ ਪ੍ਰਾਈਵੇਟ ਕੰਮ ਕਰਦਾ ਰਿਹਾ ਹੈ। ਇਸ ਤੋਂ ਬਾਅਦ ਉਸ ਦੀ ਦੋਸਤੀ ਚੰਡੀਗੜ੍ਹ ਦੇ ਨੌਜਵਾਨ ਨਾਲ ਹੋ ਗਈ। ਜਿਸ ਨਾਲ ਉਸ ਨੇ ਵੀ ਬਾਰ ਟੈਂਡਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਕਤ ਵਿਅਕਤੀ ਨੇ ਉਸ ਨੂੰ ਹੈਰੋਇਨ ਦਾ ਨਸ਼ਾ ਕਰਨ ਲਗਾ ਦਿੱਤਾ। ਜਦੋਂਕਿ ਇਸ ਤੋਂ ਪਹਿਲਾਂ ਉਹ ਕਦੇ-ਕਦਾਈ ਹੀ ਨਸ਼ਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਵਿਨੈ ਸ਼ਰਮਾ ਦੇ ਖ਼ਿਲਾਫ਼ ਸਾਲ 2017 ਵਿੱਚ ਚੰਡੀਗੜ੍ਹ ਦੇ ਸੈਕਟਰ-39 ਵਿੱਚ ਵੀ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਹ ਸਤੰਬਰ 2018 ਵਿੱਚ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਐਸਪੀ ਨੇ ਦੱਸਿਆ ਕਿ ਜੇਲ੍ਹ ’ਚੋਂ ਬਾਹਰ ਆ ਕੇ ਉਸ ਨੇ ਦੁਬਾਰਾ ਹੈਰੋਇਨ ਦਾ ਨਸ਼ਾ ਕਰਨ ਅਤੇ ਅੱਗੇ ਹੋਰਨਾਂ ਨੂੰ ਵੇਚਣ ਦਾ ਧੰਦਾ ਸ਼ੁਰੂ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਨਵੀਂ ਦਿੱਲੀ ’ਚੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਚੰਡੀਗੜ੍ਹ ਅਤੇ ਮੁਹਾਲੀ ਅਤੇ ਆਸ ਪਾਸ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਵੇਚਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਐਸਟੀਐਫ਼ ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ