Share on Facebook Share on Twitter Share on Google+ Share on Pinterest Share on Linkedin ਲੋਨ ਦਿਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਥੀ ਫਰਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕਾਂ ਨੂੰ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਅਜਿਹੇ ਇੱਕ ਮਾਮਲੇ ਵਿੱਚ ਮੋਹਨ ਸਿੰਘ ਵਾਸੀ ਜੈਦਾਪੁਰ (ਬਿਹਾਰ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਮੌਜੂਦਾ ਸਮੇਂ ਵਿੱਚ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਸ਼ਾਹੀਮਾਜਰਾ ਵਿੱਚ ਰਹਿੰਦਾ ਸੀ ਜਦੋਂਕਿ ਇਸ ਮਾਮਲੇ ਵਿੱਚ ਲੋੜੀਂਦਾ ਉਸ ਦਾ ਇੱਕ ਸਾਥ ਹਾਲੇ ਪੁਲੀਸ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਹਾਣਾ ਥਾਣੇ ਦੇ ਐਸਐਚਓ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੋਹਨ ਸਿੰਘ ਕੋਲੋਂ ਕਰੀਬ 80 ਹਜ਼ਾਰ ਠੱਗੀ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਲੋਕਾਂ ਦੇ ਨਾਮ ਪਤੇ ਦਰਜ ਵਾਲੇ ਰਜਿਸਟਰ ਅਤੇ ਰੁਜ਼ਗਾਰ ਗਰੁੱਪ ਨਾਂ ਦੇ ਸੈਂਕੜੇ ਫਾਰਮ ਵੀ ਬਰਾਮਦ ਕੀਤੇ ਗਏ ਹਨ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਭੋਲੇ ਭਾਲੇ ਲੋਕਾਂ ਨੂੰ ਲੋਨ ਦਿਵਾਉਣ ਦੇ ਨਾਂ ਤੇ ਠੱਗੀ ਮਾਰਨ ਦਾ ਕੰਮ ਕਰਦੇ ਹਨ। ਉਨਾਂ ਤੁਰੰਤ ਕਾਰਵਾਈ ਕਰਦਿਆਂ ਮੋਹਨ ਸਿੰਘ ਨੂੰ ਪਿੰਡ ਸੋਹਾਣਾ ਕੋਲੋਂ ਗ੍ਰਿਫ਼ਤਾਰ ਕਰ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਉਸ ਨੇ ਆਪਣੇ ਇੱਕ ਹੋਰ ਸਾਥੀ ਰਾਜੇਸ਼ ਕੁਮਾਰ ਦੀ ਮਦਦ ਨਾਲ ਠੱਗੀ ਦਾ ਇਹ ਗੋਰਖਧੰਦਾ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੋਹਨ ਸਿੰਘ ਵੱਲੋਂ ਪਿੰਡ ਸ਼ਾਹੀਮਾਜਰਾ ਵਿੱਚ ਆਪਣਾ ਦਫ਼ਤਰ ਖੋਲ੍ਹਿਆ ਗਿਆ ਸੀ ਅਤੇ ਇਸੇ ਪਿੰਡ ਵਿੱਚ ਕਿਰਾਏ ’ਤੇ ਮਕਾਨ ਲੈ ਕੇ ਰਹਿੰਦਾ ਸੀ। ਪੁਲੀਸ ਅਨੁਸਾਰ ਮੁਲਜ਼ਮ ਲੋੜਵੰਦ ਲੋਕਾਂ ਨੂੰ 10 ਲੱਖ ਰੁਪਏ ਲੋਨ ਦਿਵਾਉਣ ਬਦਲੇ 1100 ਰੁਪਏ, 5 ਲੱਖ ਰੁਪਏ ਦੇ ਲੋਨ ਬਦਲੇ 600 ਰੁਪਏ ਜਮਾਂ ਕਰਵਾਉਂਦਾ ਸੀ। ਮੁਲਜ਼ਮ ਨੇ ਇੱਕ ਜਾਅਲੀ ਰੁਜ਼ਗਾਰ ਗਰੁੱਪ ਨਾਂ ਦੀ ਇੱਕ ਕੰਪਨੀ ਵੀ ਸਥਾਪਿਤ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਫਰਾਰ ਸਾਥੀ ਰਾਜੇਸ਼ ਕੁਮਾਰ ਨੂੰ ਵੀ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ