Nabaz-e-punjab.com

ਮਨੌਲੀ ਦੇ ਉੱਦਮੀ ਨੌਜਵਾਨਾਂ ਨੇ ਸਿਹਤ ਕਾਮਿਆਂ ਨੂੰ ਸੈਨੇਟਾਈਜ਼ਰ, ਮਾਸਕ ਤੇ ਦਸਤਾਨੇ ਦਿੱਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਮਨੌਲੀ ਦੇ ਉੱਦਮੀ ਨੌਜਵਾਨਾਂ ਗੁਰਪ੍ਰੀਤ ਸਿੰਘ ਨੱਤ, ਗੁਰਦੀਪ ਸਿੰਘ ਵਿੱਕੀ, ਕੁਲਬੀਰ ਸਿੰਘ, ਸਾਬਕਾ ਪੰਚ ਨਿਰਭੈ ਸਿੰਘ, ਗੁਰਪ੍ਰੀਤ ਸਿੰਘ ਸੋਨੂ, ਰਣਜੀਤ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਪਹਿਲਕਦਮੀ ਕਰਦਿਆਂ ਸਿਹਤ ਵਿਭਾਗ ਦੇ ਫੀਲਡ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਲਈ ਸੈਨੇਟਾਈਜ਼ਰ, ਮਾਸਕ ਅਤੇ ਦਸਤਾਨੇ ਦਾਨ ਕੀਤੇ ਗਏ। ਇਨ੍ਹਾਂ ਨੌਜਵਾਨਾਂ ਨੇ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਸਰਕਾਰੀ ਡਿਸਪੈਂਸਰੀ ਵਿੱਚ ਪਹੁੰਚ ਕੇ ਸਿਹਤ ਕਰਮਾਰੀਆਂ ਨੂੰ ਮਾਸਕ ਅਤੇ ਦਸਤਾਨਿਆਂ ਦੇ ਪੈਕਟ ਦਿੱਤੇ।
ਇਹ ਜਾਣਕਾਰੀ ਦਿੰਦਿਆਂ ਮੁੱਢਲੀ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਪੀੜਤਾਂ ਅਤੇ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈਣ ਅਤੇ ਘਰ-ਘਰ ਜਾ ਕੇ ਸਰਵੇ ਕਰਨ ਲਈ ਸਿਹਤ ਕਾਮਿਆਂ ਦੀਆਂ ਟੀਮਾਂ ਪਿੰਡਾਂ ਵਿੱਚ ਕੰਮ ਕਰ ਰਹੀਆਂ ਹਨ। ਪਿੰਡ ਮਨੌਲੀ ਦੇ ਉੱਦਮੀ ਨੌਜਵਾਨਾਂ ਨੇ ਸਿਹਤ ਵਿਭਾਗ ਨੂੰ ਇਸ ਕਾਰਜ ਲਈ ਪੂਰਾ ਸਹਿਯੋਗ ਦੇਣ ਦੇ ਨਾਲ-ਨਾਲ ਸਿਹਤ ਕਾਮਿਆਂ ਨੂੰ ਸੈਨੇਟਾਈਜ਼ਰ, ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੇ ਮੱਦੇਨਜ਼ਰ ਆਪਣੇ ਅਤੇ ਦੂਜਿਆਂ ਦੇ ਬਚਾਅ ਲਈ ਘਰਾਂ ਵਿੱਚ ਰਹਿਣ ਤਾਂ ਜੋ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…