Nabaz-e-punjab.com

ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਸਰਸੀਣੀ ਦਾ ਅਗਾਂਹਵਧੂ ਕਿਸਾਨ ਮਨਦੀਪ ਸਿੰਘ

ਪਿਛਲੇ ਤਿੰਨ ਸਾਲ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ, ਹੈਪੀਸੀਡਰ ਨਾਲ ਕੀਤੀ ਕਣਕ ਦੀ ਬਿਜਾਈ, ਖੇਤੀ ਲਾਗਤ ਘਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵੱਡੀ ਗਿਣਤੀ ਕਿਸਾਨਾਂ ਨੇ ਇਸ ਵਾਰ ਜਿੱਥੇ ਖ਼ੁਦ ਪਰਾਲੀ ਨੂੰ ਅੱਗ ਨਹੀਂ ਲਗਾਈ, ਉੱਥੇ ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਫੂਕਣ ਦੇ ਰਾਹ ਤੋਰਿਆ ਅਤੇ ਵਾਤਾਵਰਨ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ। ਪਿੰਡ ਸਰਸੀਣੀ ਦੇ ਵਸਨੀਕ ਕਿਸਾਨ ਮਨਦੀਪ ਸਿੰਘ ਨੇ ਪਿਛਲੇ 3 ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਇਸ ਵਾਰ ਹੈਪੀਸੀਡਰ ਦੀ ਵਰਤੋਂ ਕਰਦਿਆਂ 12.5 ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਹੈ। ਇਸ ਢੰਗ ਨਾਲ ਜਿੱਥੇ ਉਸ ਨੇ ਖੇਤੀ ਦੀ ਲਾਗਤ ਕੀਮਤ ਘਟਾਈ ਹੈ, ਉੱਥੇ ਵਾਤਾਵਰਨ ਸੰਭਾਲ ਵਿਚ ਵੀ ਅਹਿਮ ਯੋਗਦਾਨ ਪਾਇਆ ਹੈ।
ਕਿਸਾਨ ਮਨਦੀਪ ਸਿੰਘ ਨੇ ਕਿਹਾ ਕਿ ਕਈ ਵਾਰ ਕਿਸਾਨਾਂ ਨੂੰ ਇਹ ਸ਼ੰਕਾ ਹੁੰਦੀ ਹੈ ਕਿ ਪਰਾਲੀ ਨੂੰ ਫੂਕੇ ਬਿਨਾਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ’ਤੇ ਫਸਲ ਚੰਗੀ ਨਹੀਂ ਹੁੰਦੀ। ਪਰ ਉਸ ਨੇ ਖ਼ੁਦ ਆਪਣੇ ਖੇਤਾਂ ਵਿਚ ਹੈਪੀਸੀਡਰ ਨਾਲ ਬਿਜਾਈ ਕੀਤੀ ਹੈ ਤੇ ਉਸ ਦੀ ਫਸਲ ਬਹੁਤ ਵਧੀਆ ਢੰਗ ਨਾਲ ਵੱਧ ਰਹੀ ਹੈ। ਉਸ ਨੇ ਕਿਹਾ ਕਿ ਪਰਾਲੀ ਫੂਕੇ ਬਿਨਾਂ ਹੈਪੀਸੀਡਰ ਨਾਲ ਬਿਜਾਈ ਕਰਨ ਨਾਲ ਜਿੱਥੇ ਖੇਤੀ ਲਾਗਤ ਵਿੱਚ ਕਮੀ ਆਉਂਦੀ ਹੈ, ਉੱਥੇ ਵਾਤਾਵਰਨ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ। ਮਨਦੀਪ ਸਿੰਘ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਫੂਕਣ ਨਾਲ ਜਿੱਥੇ ਵਾਤਾਵਰਨ ਪਲੀਤ ਹੁੰਦਾ ਹੈ, ਉੱਥੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਜਾਂਦੀ ਹੈ। ਉਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਫੂਕਣ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ।
ਇਸ ਸਬੰਧੀ ਗੱਲਬਾਤ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਧੁਨਿਕ ਖੇਤੀ ਅਤੇ ਪਰਾਲੀ ਦੀ ਸੁਚੱਜੀ ਸ:ਭ-ਸੰਭਾਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਮਸ਼ੀਨਰੀ ਵਿਚ ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸ਼ਰਬ ਕਟਰ, ਜ਼ੀਰੋ ਡਰਿਲ, ਸੁਪਰ ਐਸ.ਐਮ.ਐਸ, ਆਰ.ਐਮ.ਬੀ ਪਲੌਅ ਵਰਗੇ ਸੰਦ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਰਵਾਇਤੀ ਫਸਲੀ ਚੱਕਰ ’ਚੋਂ ਬਾਹਰ ਨਿਕਲ ਕੇ ਬਦਲਵੀਂ ਖੇਤੀ ਅਤੇ ਸਹਾਇਕ ਧੰਦੇ ਅਪਣਾਉਣ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਸਬੰਧੀ ਵੱਡੇ ਪੱਧਰ ’ਤੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਸਬਸਿਡੀ ਉੱਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ। ਜਿਸ ਸਦਕਾ ਇਸ ਸਾਲ ਸੂਬੇ ਵਿੱਚ ਪਰਾਲੀ ਫੂਕੇ ਜਾਣ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ’ਤੇ ਕਮੀ ਆਈ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …