Share on Facebook Share on Twitter Share on Google+ Share on Pinterest Share on Linkedin ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ: ਪੰਜਾਬ ਮੰਡੀ ਬੋਰਡ ਅਤੇ ਸਮੂਹ ਮਾਰਕੀਟ ਕਮੇਟੀਆਂ ਵਿੱਚ ਤਾਇਨਾਤ ਅਧਿਕਾਰੀਆਂ\ਕਰਮਚਾਰੀਆਂ ਅਤੇ ਸਾਰੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਆਪਣੀ ਇਕ ਦਿਨ ਦੀ ਤਨਖ਼ਾਹ (ਜੋ ਕਿ ਲਗਭਗ ਇੱਕ ਕਰੋੜ ਰੁਪਏ ਦੇ ਕਰੀਬ ਬਣਦੀ ਹੈ) ਕਰੋਨਾਵਾਇਰਸ ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਸਹਿਯੋਗ ਕਰਨ ਲਈ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮਾਰਕੀਟਿੰਗ ਵਿੰਗ, ਇੰਜੀਨੀਅਰਿੰਗ ਵਿੰਗ ਅਤੇ ਮਾਰਕੀਟ ਕਮੇਟੀਆਂ ਦੇ ਸਮੂਹ ਕੰਮ ਕਰ ਰਹੇ ਅਤੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਉਨ੍ਹਾਂ ਗਰੀਬ ਲੋਕਾਂ ਜਿਨ੍ਹਾਂ ਦੇ ਰੁਜ਼ਗਾਰ ਪ੍ਰਭਾਵਿਤ ਹੋ ਗਏ ਹਨ ਅਤੇ ਲੋਕ ਰੋਜ਼ੀ ਰੋਟੀ ਤੋਂ ਮੁਥਾਜ ਹੋ ਗਏ ਹਨ, ਦੀ ਮਦਦ ਵਜੋਂ ਦੇਣ ਦਾ ਫੈਸਲਾ ਕੀਤਾ ਹੈ। ਸ੍ਰੀ ਲਾਲ ਸਿੰਘ ਵੱਲੋਂ ਰਾਜ ਦੇ ਆੜ੍ਹਤੀਆਂ ਨੂੰ ਰਾਹਤ ਦਿੰਦੇ ਹੋਏ ਇਹ ਵੀ ਐਲਾਨ ਕੀਤਾ ਗਿਆ ਕਿ ਜਿਨ੍ਹਾਂ ਆੜ੍ਹਤੀਆਂ ਦੇ ਲਾਇਸੈਂਸ 31.03.2020 ਨੂੰ ਖ਼ਤਮ ਹੋ ਰਹੇ ਹਨ, ਕਰਫਿਊ ਅਤੇ ਲਾਕ-ਡਾਊਨ ਕਾਰਨ ਉਹ ਰੀਨਿਊ ਨਹੀਂ ਕਰਵਾ ਸਕੇ, ਉਨ੍ਹਾਂ ਦੇ ਲਾਇਸੈਂਸ ਪੰਜਾਬ ਰਾਜ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਚੱਲਣ ਤੱਕ ਵੈਲਿਡ ਰਹਿਣਗੇ ਅਤੇ ਉਹ ਆਪਣਾ ਕਾਰੋਬਾਰ ਆਮ ਦੀ ਤਰ੍ਹਾਂ ਕਰ ਸਕਣਗੇ ਤਾਂ ਜੋ ਕਣਕ ਦੀ ਖ਼ਰੀਦ ਸਮੇਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਸਬੰਧਤ ਆੜ੍ਹਤੀਏ ਕਣਕ ਦੀ ਸਰਕਾਰੀ ਖ਼ਰੀਦ ਚੱਲਣ ਤੱਕ ਆਪਣੇ ਲਾਇਸੈਂਸ ਬਿਨਾਂ ਲੇਟ ਫੀਸ ਤੋਂ ਰੀਨਿਊ ਕਰਵਾ ਸਕਣਗੇ। ਚੇਅਰਮੈਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾਵਾਇਰਸ ਨਾਲ ਲੜਨ ਲਈ ਸਮੇਂ ਸਿਰ ਚੁੱਕੇ ਯੋਗ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਪੰਜਾਬ ਦੇ ਲੋਕ ਹੁਣ ਯਕੀਨਨ ਇਸ ਨਾਮੁਰਾਦ ਬਿਮਾਰੀ ਤੇ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਸੰਕਟ ਦੀ ਘੜੀ ਵਿੱਚ ਜਿਸ ਤਰ੍ਹਾਂ ਇਸ ਬਿਮਾਰੀ ਤੋਂ ਬਚਾਅ ਲਈ ਸਮੇਂ-ਸਿਰ ਇਤਆਦੀ ਕਦਮ ਚੁੱਕੇ ਗਏ। ਉਨ੍ਹਾਂ ਸਦਕਾ ਹੀ ਅੱਜ ਰਾਜ ਦੇ ਲੋਕ ਇਸ ਬਿਮਾਰੀ ਤੋਂ ਰਾਹਤ ਮਹਿਸੂਸ ਕਰ ਰਹੇ ਹਨ। ਲਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਕੰਮ ਕਰ ਰਹੇ ਅਤੇ ਸੇਵਾਮੁਕਤ ਮੁਲਾਜ਼ਮਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਵੱਲੋਂ ਅਜਿਹੀ ਅੌਖੀ ਘੜੀ ਵਿੱਚ ਆਮ ਲੋਕਾਂ ਨੂੰ ਜ਼ਰੂਰੀ ਵਸਤੂਆਂ ਪਹੁੰਚਾਉਣ ਲਈ ਤਨਦੇਹੀ ਨਾਲ ਡਿਊਟੀ ਦੇ ਰਹੇ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ