ਸਮਾਰਟ ਵਿਲੇਜ਼ ਸਕੀਮ ਤਹਿਤ ਪਿੰਡ ਗੋਬਿੰਦਗੜ੍ਹ ਵਿੱਚ 2.80 ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਵਿਕਾਸ ਕੰਮਾਂ ਵਿੱਚ ਲਾਪਰਵਾਹੀ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਵਿਕਾਸ ਦੀ ਪਹਿਲੀ ਪੌੜੀ ਸਿੱਖਿਆ ਤੇ ਸਿਹਤ ਹਨ। ਅੱਛੀ ਸਿੱਖਿਆ ਅਤੇ ਸਿਹਤ ਹੀ ਪਰਿਵਾਰ, ਸੂਬੇ ਅਤੇ ਦੇਸ਼ ਦੇ ਵਿਕਾਸ ਦੀ ਨਿਸ਼ਾਨੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਵਿਖੇ ਸਮਾਰਟ ਵਿਲੇਜ਼ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦੀ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਜਾਣ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸਿੱਧੂ ਨੇ ਅੱਜ ਪਿੰਡ ਗੋਬਿੰਦਗੜ੍ਹ ਵਿਖੇ 21.50 ਲੱਖ ਰੁਪਏ ਦੀ ਲਾਗਤ ਨਾਲ ਪੱਕੀਆ ਕੀਤੀਆਂ ਗਲੀਆਂ-ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈ ਗਈ ਪੁਲੀ ਦੇ ਰਸਮੀ ਉਦਘਾਟਨ ਵੀ ਕੀਤੇ । ਇਸ ਤੋਂ ਇਲਾਵਾ ਪਿੰਡ ਗੋਬਿੰਦਗੜ੍ਹ ਵਿੱਚ 25 ਲੱਖ ਰੁਪਏ ਦੀ ਲਗਾਤ ਨਾਲ ਪ੍ਰਵਾਨਤ ਨਕਸ਼ੇ ਅਨੁਸਾਰ ਪੰਚਾਇਤ ਘਰ ਦੀ ਉਸਾਰੀ ਦਾ ਕੰਮ ਚਲ ਰਿਹਾ ਹੈ। ਛੱਪੜ ਦੀ ਚਾਰ ਦੀਵਾਰੀ 06.25 ਲੱਖ ਰੁਪਏ, ਧਰਮਸ਼ਾਲਾ (ਐਸ.ਸੀ) 07.25 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਦਾ ਕੰਮ 05.25 ਲੱਖ ਰੁਪਏ ਅਤੇ ਸ਼ਮਸਾਨ ਘਾਟ ਦਾ ਸੁੰਦਰੀ ਕਰਨ ਸਬੰਧੀ 05.00 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਚਲ ਰਹੇ ਹਨ।
ਸ੍ਰੀ ਸਿੱਧ ਨੇ ਕਿਹਾ ਕਿ ਪਿੰਡ ਗੋਬਿੰਦਗੜ੍ਹ ਵਿੱਚ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਇਹ ਸੁਨਿਸ਼ਚਿਤ ਬਣਾਇਆ ਗਿਆ ਹੈ ਕਿ ਵਿਕਾਸ ਕੰਮਾਂ ਵਿੱਚ ਗੁਣਵਤਾ ਨਾਲ ਕੋਈ ਸਮਝੌਤਾ ਨਾ ਹੋਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਕਾਸ ਕੰਮਾਂ ਵਿੱਚ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਵਿੱਚ ਨਿਰਮਾਣ ਕੰਮ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸਾਰੀਆਂ ਗਲੀਆਂ-ਨਾਲੀਆਂ ਸਮੇਤ ਨਿਰਮਾਣ ਦੇ ਕੰਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ ‘ਤੇ ਇਹ ਨਿਰਮਾਣ ਕੰਮ ਸ਼ੁਰੂ ਕਰਵਾਏ ਗਏ ਹਨ। ਉਨ੍ਹਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਰਿਕਾਰਡਤੋੜ ਵਿਕਾਸ ਕੰਮ ਕਰਵਾਏ ਹਨ ਅਤੇ ਭਵਿੱਖ ਵਿੱਚ ਵੀ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ-19 ਦੇ ਕਾਰਣ ਵਿਕਾਸ ਕਾਰਜ਼ਾਂ ਚ ਰੁਕਵਟ ਆਈ ਪਰ ਪੰਜਾਬ ਸਰਕਾਰ ਨੇ ਆਪਣੀ ਪੂਰੀ ਦ੍ਰਿੜਤਾ ਨਾਲ ਫਿਰ ਵਿਕਾਸ ਗਤੀ ਨੂੰ ਤੇਜ਼ਾ ਕੀਤਾ ਹੈ। ਉਨ੍ਹਾ ਕਿਹਾ ਕਿ ਹੁਣ ਕੇਂਦਰ ਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵਿਕਾਸ ਕਾਰਜ਼ਾਂ ਚ ਖੜੋਤ ਦਾ ਕੰਮ ਕਰ ਰਹੀ। ਪੰਜਾਬ ਦੀ ਰੀੜ ਦੀ ਹੱਡੀ ਕਿਸਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਮੋਦੀ ਸਰਕਾਰ ਪੰਜਾਬ ਸਰਕਾਰ ਦਾ ਬਣਦਾ ਜੀਐਸਟੀ ਵੀ ਪੰਜਾਬ ਨੂੰ ਅਦਾ ਨਹੀਂ ਕਰ ਰਹੀ। ਪਰ ਪੰਜਾਬ ਸਰਕਾਰ ਆਪਣੇ ਬਲਬੂਤੇ ਅਤੇ ਪੰਜਾਬੀਆਂ ਦੇ ਸਹਿਯੋਗ ਨਾਲ ਸਫਲਤਾ ਨਾਲ ਸੂਬੇ ਦੇ ਵਿਕਾਸ ਨੂੰ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਅੱਛੀ ਸਿੱਖਿਆ ਦੇਣ ਲਈ ਇਕ ਅੱਛਾ ਬੁਨਿਆਦੀ ਢਾਂਚਾ ਲੋੜੀਂਦਾ ਹੁੰਦਾ ਹੈ, ਜਿਸ ਲਈ ਉਨ੍ਹਾਂ ਵੱਲੋਂ ਗੋਬਿੰਦਗੜ੍ਹ ਸਮੇਤ ਮੁਹਾਲੀ ਹਲਕੇ ਦੇ ਪਿੰਡ ਗੀਗੇ ਮਾਜਰਾ, ਕੁਰੜੀ, ਤੰਗੌਰੀ, ਲਾਂਡਰਾਂ, ਮਨੌਲੀ ਸਮੇਤ ਹੋਰ ਪਿੰਡਾਂ ਦੇ ਸਰਕਾਰੀ ਸਕੂਲ ਦੀਆਂ ਇਮਾਰਤਾਂ ਦਾ ਸੁੰਦਰੀ ਕਰਨ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ ਵੱਲੋਂ ਕੈਬਨਿਟ ਮੰਤਰੀ ਅਤੇ ਹੋਰ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਕੂਲ ਦੀਆਂ ਉਪਲੱਬਧੀਆਂ ਵਿਸਥਾਰਪੂਰਕ ਦੱਸੀਆ। ਰਾਮਇਸ਼ਵਰ ਨੇ ਪਿੰਡ ਵਿੱਚ ਚਲ ਰਹੇ ਵਿਕਾਸ ਕਾਰਜ਼ਾਂ ’ਤੇ ਚਾਨਣਾ ਪਾਇਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੋਬਿੰਦਗੜ੍ਹ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪ੍ਰਧਾਨ ਗੋਸਾਈਂ ਸਮਾਜ ਪੰਜਾਬ ਕਰਮਾ ਪੁਰੀ ਵੱਲੋਂ ਸਟੇਚ ਸੰਚਾਲਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਹਿਤੇਨ ਕਪਲਾ, ਰਜਿੰਦਰ ਸਿੰਘ ਰਾਏਪੁਰ ਕਲਾਂ, ਬਲਬੀਰ ਸਿੰਘ (ਸਾਬਕਾ ਬਲਾਕ ਸੰਮਤੀ ਮੈਂਬਰ), ਹੈਡ ਗ੍ਰੰਥੀ ਨਛੱਤਰ ਸਿੰਘ ਸਰਪੰਚ ਚੌਧਰੀ ਪਰਮਜੀਤ ਕੌਰ, ਕ੍ਰਿਸ਼ਨਾ, ਰੇਸ਼ਮ ਚੌਧਰੀ, ਨਾਜ਼ਰ ਪੁਰੀ, ਮੇਜਰਪੁਰੀ, ਚੌਧਰੀ ਰਾਜ ਕਮਾਰ (ਸਾਰੇ ਪੰਚ), ਚੌਧਰੀ ਬਖਤੌਰ ਰਾਮ, ਬਲਵਿੰਦਰ ਸਿੰਘ, ਕਰਸ਼ਨ ਗਿਰ, ਜਰਨੈਲ ਸਿੰਘ, ਚੌਧਰੀ ਭਗਤ ਰਾਮ ਸਨੇਟਾ,ਚੌਧਰੀ ਰਿਸੀਪਾਲ ਸਨੇਟਾ ਸਮੇਤ ਹਰ ਪਤਵੰਤੇ, ਸਕੂਲ ਦੇ ਅਧਿਆਪਕ ਅਤੇ ਪਿੰਡ ਦੇ ਮੋਹਤਵਰ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…