ਭਗਵਾਨ ਮਹਾਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ

ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਮੁਹਾਲੀ ਅਤੇ ਆਸਪਾਸ ਪਿੰਡਾਂ ਵਿੱਚ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਸਮੇਤ ਹੋਰਨਾਂ ਸਿਆਸੀ ਆਗੂਆਂ ਨੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਆਪ ਆਗੂ ਬੱਬੀ ਬਾਦਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਨੇ ਸਮੁੱਚੀ ਲੁਕਾਈ ਨੂੰ ਸਰਬ ਸਾਂਝੀਵਾਲਤਾ ਦੇ ਮੁੱਦਈ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਬਣ ਕੇ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਵੱਲੋਂ ਰਚਿਤ ਗ੍ਰੰਥ ਰਮਾਇਣ ਦੁਨੀਆ ਦਾ ਇੱਕ ਅਜਿਹਾ ਗ੍ਰੰਥ ਹੈ, ਜਿਸ ਵਿੱਚ ਮਾਨਵੀ ਜੀਵਨ ਦੀਆਂ ਅਦਰਸ਼ ਕਦਰਾਂ ਕੀਮਤਾਂ ਸਮੋਈਆ ਹੋਈਆਂ ਹਨ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਵੱਧ ਤੋਂ ਵੱਧ ਆਪਸੀ ਭਾਈਚਾਰਕ ਬਣੀ ਰਹੇ।
ਇਸ ਮੌਕੇ ਬਲਜੀਤ ਸਿੰਘ, ਪਰਮਿੰਦਰ ਰਾਣਾ, ਸੱਜਣ ਕੁਮਾਰ, ਸੋਨੂੰ ਕੁਮਾਰ, ਸੋਮਪਾਲ, ਸੁੰਦਰ ਕੁਮਾਰ, ਰਕੇਸ਼ ਕੁਮਾਰ, ਮਹੇਸ਼ ਕੁਮਾਰ, ਗੁਰਪ੍ਰੀਤ ਸਿੰਘ, ਹਨੀ ਰਾਣਾ, ਅਨੁਰਾਗ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸਹਿਲ, ਵਿਨੀਤ, ਅਮਨ, ਆਕਾਸ਼, ਹਰਜੀਤ ਸਿੰਘ, ਤਰਲੋਕ ਸਿੰਘ, ਸੁਰਿੰਦਰ ਸਿੰਘ ਕੰਡਾਲਾ ਸਾਬਕਾ ਸਰਪੰਚ, ਰਾਜਨ, ਲਵਲੀ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਜਗਤਪੁਰਾ, ਪਲਵਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …