ਮਨੀਸ਼ ਤਿਵਾੜੀ ਨੇ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ

ਜ਼ਿਲ੍ਹਾ ਐਸ.ਏ.ਐਸ. ਨਗਰ ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ

ਡੀਸੀ ਅਮਿਤ ਤਲਵਾੜ ਨੇ ਪੰਜਾਬ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਬਾਰੇ ਜਾਣੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦੀਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ‘ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਜ਼ਿਲ੍ਹਾ ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ। ਮਨੀਸ਼ ਤਿਵਾੜੀ ਨੇ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਪਵਨ ਦੀਵਾਨ, ਜ਼ਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐਸ. ਗਰੇਵਾਲ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਐਸਡੀਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡੀਡੀਪੀਓ ਅਮਨਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ੍ਰੀਮਤੀ ਜਸਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁਖੀ ਅਤੇ ਅਧਿਕਾਰੀ ਵੀ ਹਾਜ਼ਰ ਸਨ।

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…