Nabaz-e-punjab.com

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਪੰਜਾਬ ਦੀ ਆਪ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਹਟਾਉਣ ਦਾ ਫ਼ੈਸਲਾ ਵਾਪਸ ਲੈਣ ਤੋਂ ਬਾਅਦ ਅੱਜ ਇੱਥੇ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਆਪਣਾ ਉਹ ਫ਼ੈਸਲਾ ਵਾਪਸ ਲੈ ਲਿਆ ਸੀ, ਜਿਸ ਰਾਹੀਂ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਮੁਖੀ ਦੇ ਅਹੁਦੇ ਦੀ ਮਿਆਦ ਵਧਾਈ ਗਈ ਸੀ। ਹੁਕਮਰਾਨਾਂ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਵਧਾਈ ਨਹੀਂ ਜਾ ਸਕਦੀ ਹੈ।
ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਹੀ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਉੱਚ ਅਦਾਲਤ ਦਖ਼ਲ ਨਾਲ ਕਮਿਸ਼ਨ ਦੀ ਮੁਖੀ ਦਾ ਅਹੁਦਾ ਮੁੜ ਬਹਾਲ ਹੋ ਗਿਆ ਸੀ। ਅੱਜ ਉਸ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਪਹਿਲਾਂ ਐਕਸਟੈਸ਼ਨ ਮਿਲਦੀਆਂ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਸ ਦੇ ਮਾਣ ਸਨਮਾਨ ਦੀ ਲੜਾਈ ਸੀ, ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਵਿੱਚ ਵਾਧਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮੇਰੇ ਸਨਮਾਨ ਦੀ ਹੀ ਲੜਾਈ ਸੀ, ਇਸ ਲਈ ਅਦਾਲਤ ਵਿੱਚ ਗਈ। ਉਂਜ ਉਨ੍ਹਾਂ ਕਿਹਾ ਕਿ ਉਹ ਸਰਕਾਰ ਦਾ ਸਨਮਾਨ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਦੀ ਵੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਮੁੱਖ ਮੰਤਰੀ ਮੈਨੂੰ ਮਿਲਣ ਦਾ ਜ਼ਰੂਰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਉਸ ਦੇ ਕੰਮ ਪ੍ਰਤੀ ਕੋਈ ਗਿੱਲਾ ਸ਼ਿਕਵਾ ਜਾਂ ਸ਼ਿਕਾਇਤ ਹੈ ਤਾਂ ਮੈਂ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਾਂ। ਉਂਜ ਉਨ੍ਹਾਂ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਆਪਣਾ ਫ਼ੈਸਲਾ ਵਾਪਸ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਮੈਂ ਉਦੋਂ ਤੋਂ ਹੀ ਸੂਬਾ ਸਰਕਾਰ ਨਾਲ ਉੱਚ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…