Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਮਨੋਹਰ ਲਾਲ ਕਲੋਹੀਆ ਨੇ ਅਹੁਦਾ ਸੰਭਾਲਿਆ

ਠੇਠ ਪੰਜਾਬੀ ਵਿੱਚ ਗੱਲਬਾਤ ਕਰਕੇ ਦਿੱਤਾ ਪੰਜਾਬੀ ਹੋਣ ਦਾ ਸਬੂਤ, ਕਿਹਾ ਮਾਂ ਬੋਲੀ ਪੰਜਾਬੀ ’ਤੇ ਮੈਨੂੰ ਬਹੁਤ ਮਾਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਤੇ ਰਾਜਸਥਾਨ ਕੇਡਰ ਦੇ ਸਾਬਕਾ ਆਈਏਐਸ ਅਧਿਕਾਰੀ ਮਨੋਹਰ ਕਾਂਤ ਕਲੋਹੀਆ ਨੇ ਬੁੱਧਵਾਰ ਨੂੰ ਸਿੱਖਿਆ ਬੋਰਡ ਦੇ ਦਫਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਣ ਤੋਂ ਬਾਅਦ ਬੋਰਡ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਿੰਗਲ ਵਿੰਡੋ ਵਿੱਚ ਜਾ ਕੇ ਦਫ਼ਤਰੀ ਕੰਮਕਾਰ ਦਾ ਨਿਰੀਖਣ ਵੀ ਕੀਤਾ। ਇਸ ਤੋਂ ਪਹਿਲਾਂ ਨਵੇਂ ਚੇਅਰਮੈਨ ਸ੍ਰੀ ਕਲਸੋੀਆ ਨੇ ਇੱਥੋਂ ਦੇ ਫੇਜ਼-8 ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਅਸੀਰਵਾਦ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੋਹੀਆ ਨੇ ਪੰਜਾਬੀ ਵਿੱਚ ਕਿਹਾ ਕਿ ਪੰਜਾਬ ਵਿਚ ਇਹ ਅਹੁਦੇ ਪ੍ਰਾਪਤ ਕਰਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਸਭ ਤੋਂ ਪਹਿਲਾਂ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਬੁਲਾਈ ਤੇ ਇਸ ਤੋਂ ਬਾਅਦ ਸਾਰਿਆ ਨੂੰ ਸਤਿ ਸ੍ਰੀ ਅਕਾਲ, ਆਦਾਬ ਤੇ ਨਮਸ਼ਕਾਰ ਆਖੀ। ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਦੇ ਜਮਪਲ ਹਨ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਲੁਧਿਆਣਾ ਵਿਖੇ ਉਨ੍ਹਾਂ ਪੜ੍ਹਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਂ ਬੋਲੀ ਪੰਜਾਬ ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਤਕ ਦੇ ਬੱਚੇ ਜੁੜੇ ਹੁੰਦੇ ਹਨ ਇਸ ਲਈ ਇਹ ਵਿਭਾਗ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਕਈ ਤਰ੍ਹਾਂ ਦੇ ਸੁਪਨੇ ਹੁੰਦੇ ਹਨ ਕਿ ਕਿਸ ਤਰ੍ਹਾਂ ਉਹ ਚੰਗੇ ਸ਼ਹਿਰੀ ਬਣਨ ਅਤੇ ਆਪਣਾ ਕੈਰੀਅਰ ਕਿਸ ਤਰ੍ਹਾਂ ਬਣਾਉਣ। ਉਨ੍ਹਾਂ ਕਿਹਾ ਕਿ ਸਿੱਚਿਆ ਬੋਰਡ ਇਨ੍ਹਾਂ ਸੁਪਨਿਆਂ ਦੀ ਪੂਰਤੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਸ਼੍ਰੀ ਕਲੋਹੀਆ ਨੇ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਵਿਚ ਕਰਮਚਾਰੀਆਂ ਦੀਆਂ ਤੇ ਪਬਲਿਕ ਦੀਆਂ ਜੋ ਮੁਸ਼ਕਿਲਾਂ ਹੋਣਗੀਆਂ ਉਨ੍ਹਾਂ ਨੂੰ ਮਿਲ ਬੈਠ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਢਾਈ ਸਾਲ ਤਕ ਰਾਜਸਥਾਨ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ, ਇਸ ਲਈ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਸਿੱਖਿਆ ਦੇ ਖੇਤਰ ਵਿਚ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਵਿਚ ਪੰਜਾਬ ਦੀ ਪੜ੍ਹਾਈ ਨੂੰ ਬੜੀ ਚੰਗੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦਾ ਪੱਧਰ ਹੋਰ ਵੀ ਉਚਾ ਉਠਾਉਣ ਦਾ ਯਤਨ ਕਰਨਗੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…