nabaz-e-punjab.com

ਮਾਣੂੰਕੇ, ਫੂਲਕਾ ਤੇ ਸੰਧਵਾਂ ਨੇ ਉਠਾਇਆ ਲੁਧਿਆਣਾ ਗੈਂਗਰੇਪ ਦਾ ਮਾਮਲਾ

ਕੈਪਟਨ ਨੇ ਚੀਫ਼ ਜਸਟਿਸ ਨੂੰ ਮਿਲ ਕੇ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਫਰਵਰੀ:
‘ਆਪ’ ਦੀ ਜਗਰਾਓ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਲੁਧਿਆਣਾ ਗੈਂਗਰੇਪ ਦਾ ਮੁੱਦਾ ਸਿਫ਼ਰ ਕਾਲ ‘ਚ ਉਠਾਉਂਦੇ ਹੋਏ ਕਿਹਾ ਕਿ ਸੂਬੇ ‘ਚ ਔਰਤਾਂ ‘ਤੇ ਅੱਤਿਆਚਾਰ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਮਾਣੂੰਕੇ ਨੇ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਮੁੱਲਾਂਪੁਰ ਦਾਖਾ ਪੁਲਸ ਪੀੜਤ ਦੇ ਸਾਥੀ ਵੱਲੋਂ ਦਿੱਤੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਬਚਾਅ ਹੋ ਸਕਦਾ ਸੀ। ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਦੋਸ਼ੀ ਪੁਲਿਸ ਅਫ਼ਸਰਾਂ-ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਸਮੁੱਚੇ ਪੁਲਸ ਅਤੇ ਪ੍ਰਸ਼ਾਸਨ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇ।
ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2 ਸਾਲਾਂ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਿਹਤਰ ਹੈ ਪਰੰਤੂ ਗੈਂਗਰੇਪ ਵਰਗੇ ਅਜਿਹੇ ਕੇਸਾਂ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਉਹ ਨਿੱਜੀ ਤੌਰ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਾਲ ਮਿਲ ਕੇ ਅਜਿਹੇ ਅਪਰਾਧਾਂ ਦੇ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਸਥਾਪਿਤ ਕਰਨ ਦੀ ਅਪੀਲ ਕਰਨਗੇ।
ਇਸ ਮੁੱਦੇ ‘ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਪੁਲਸ ਦਾ ਡਰ ਹੋਵੇ ਤਾਂ ਕੋਈ ਵੀ ਅਜਿਹੇ ਘਿਣਾਉਣੇ ਜੁਰਮ ਕਰਨ ਦੀ ਹਿੰਮਤ ਨਹੀਂ ਕਰ ਸਕਦਾ। ਸੰਧਵਾਂ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਕਿ ਸੁਸਤ ਕਾਨੂੰਨ ਵਿਵਸਥਾ ਤੋਂ ਸਹਿਮੇ ਪੰਜਾਬ ਦੇ ਲੋਕ 2002 ਤੋਂ 2007 ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਇੰਤਜ਼ਾਰ ਕਰ ਰਹੇ ਹਨ ਇਸ ਲਈ ਉਹ ਪੁਲਿਸ, ਪ੍ਰਸ਼ਾਸਨ ਅਤੇ ਅਪਰਾਧੀਆਂ ਨੂੰ ਸਖ਼ਤ ਸੰਦੇਸ਼ ਦੇਣ।
ਸੰਧਵਾਂ ਨੇ ਪਟਿਆਲਾ ਅਤੇ ਬਠਿੰਡਾ ‘ਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੂੰ ਪੁੱਛਿਆ ਕਿ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਕੰਮ-ਰੋਕੂ ਪ੍ਰਸਤਾਵ ‘ਤੇ ਬਹਿਸ ਕਰਨ ਤੋਂ ਸਰਕਾਰ ਕਿਉਂ ਭੱਜ ਰਹੀ ਹੈ?

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …