ਕਾਂਗਰਸ ਤੇ ਅਕਾਲੀ ਦਲ ਦੇ ਕਈ ਸਰਗਰਮ ਵਰਕਰਾਂ ਨੇ ਝਾੜੂ ਫੜਿਆ

ਮੁੱਖ ਮੰਤਰੀ ਦੀਆਂ ਲੋਕਪੱਖੀ ਨੀਤੀਆਂ ਕਾਰਨ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਨੇ ਲੋਕ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਦੇ ਚੱਲਦਿਆਂ ਇਲਾਕੇ ਦੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਸਿਆਊਂ ਵਿੱਚ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਨਰਿੰਦਰ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ ਪੰਚ, ਬੂਟਾ ਸਿੰਘ, ਮਨਪ੍ਰੀਤ ਸਿੰਘ ਮੰਨਾ, ਤਰਸੇਮ ਸਿੰਘ, ਗੁਰਸੇਵਕ ਸਿੰਘ, ਬਚਿੱਤਰ ਸਿੰਘ, ਕੁਲਵੰਤ ਸਿੰਘ ਸਾਬਕਾ ਪੰਚ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਸਮੇਂ ਜੋ ਗਰੰਟੀਆਂ ਅਤੇ ਵਾਅਦੇ ਲੋਕਾਂ ਦੀ ਕਚਹਿਰੀ ਵਿੱਚ ਕੀਤੇ ਗਏ ਸਨ। ਉਨ੍ਹਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 18000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ ਅਤੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ, ਬਲਾਕ ਪ੍ਰਧਾਨ ਆਰਪੀ ਸ਼ਰਮਾ ਅਤੇ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Trump’s ‘Gift’ to Modi: Chained Indians Deported on US Army Plane

Trump’s ‘Gift’ to Modi: Chained Indians Deported on US Army Plane Modi G…