ਮੁਹਾਲੀ ਦੇ ਕਈ ਕਾਂਗਰਸੀ ਆਗੂ, ਨੌਜਵਾਨ ਤੇ ਅੌਰਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੁਲਵੰਤ ਸਿੰਘ ਨੂੰ ਮੁਹਾਲੀ ਤੋਂ ਵੱਡੀ ਲੀਡ ਨਾਲ ਜਿਤਾਉਣ ਲਈ ਪੂਰੀ ਵਾਹ ਲਾਵਾਂਗੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਕਾਂਗਰਸੀ ਆਗੂ, ਨੌਜਵਾਨ ਅਤੇ ਅੌਰਤਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੁਲਵੰਤ ਸਿੰਘ ਨੇ ਆਪ ਵਿੱਚ ਸ਼ਾਮਲ ਹੋਣ ਵਾਲੇ ਕਾਂਗਰਸ ਦੇ ਸੂਬਾ ਸਕੱਤਰ ਤੇ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਸੰਨੀ ਬਾਵਾ (ਜੋ ਕ੍ਰਿਸ਼ਚੀਅਨ ਸਮਾਜ ਮੁਹਾਲੀ ਦੇ ਪ੍ਰਧਾਨ ਵੀ ਹਨ), ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਸਾਬਕਾ ਓਐਸਡੀ ਬੀ.ਸੀ. ਪ੍ਰੇਮੀ ਸਮੇਤ ਕਾਂਗਰਸ ਆਗੂ ਮਮਤਾ ਜੈਨ ਬਲੌਂਗੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਬੱਬੀ ਬਾਦਲ ਤੇ ਹੋਰ ਆਗੂ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਅਤੇ ਵਿਰੋਧੀਆਂ ’ਤੇ ਝੂਠੇ ਪਰਚੇ ਦਰਜ ਕਰਵਾਉਣ ਵਾਲੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਸਿਆਸਤ ’ਚੋਂ ਲਾਂਭੇ ਕਰਨ ਲਈ ਇਲਾਕੇ ਦੇ ਲੋਕ ਬਹੁਤ ਉਤਾਵਲੇ ਹਨ ਅਤੇ 20 ਫਰਵਰੀ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨ੍ਹੇਰੀ ਚੱਲੀ ਰਹੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਹੀ ਵੱਡੇ ਆਗੂ ਅਤੇ ਆਮ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਸਿੱਧੂ 15 ਸਾਲ ਤੋਂ ਜਿੱਤਦੇ ਆ ਰਹੇ ਹਨ ਲੇਕਿਨ ਮੁਹਾਲੀ ਵਿੱਚ ਨਾ ਕੋਈ ਵੱਡਾ ਉਦਯੋਗ, ਨਾ ਹੀ ਵੱਡਾ ਪ੍ਰਾਜੈਕਟ ਲਿਆਂਦਾ ਗਿਆ। ਸਿੱਧੂ ਦੇ ਸਿਹਤ ਮੰਤਰੀ ਹੋਣ ਦੇ ਬਾਵਜੂਦ ਇਲਾਕੇ ਵਿੱਚ ਸਿਹਤ ਸੇਵਾਵਾਂ ਦਾ ਬਹੁਤ ਮਾੜਾ ਹਾਲ ਹੈ।
ਇਸ ਮੌਕੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਕੁਲਵੰਤ ਸਿੰਘ ਨੂੰ ਵੱਡੀ ਲੀਡ ਦਿਵਾ ਕੇ ਇਤਿਹਾਸਕ ਜਿੱਤ ਦਰਜ ਕਰਵਾਈ ਜਾਵੇਗੀ।
ਇਸ ਮੌਕੇ ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਫੂਲਰਾਜ ਸਿੰਘ, ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਜਗਤਾਰ ਸਿੰਘ ਘੜੂੰਆਂ, ਸ਼ਿਲਪੀ, ਕੇ ਖ਼ਾਨ, ਰੀਟਾ, ਮਾਹੀ ਸ਼ਰਮਾ, ਗੁਰਮੀਤ ਕੌਰ, ਸੁਸ਼ੀਲਾ, ਰੀਤਾ, ਰਮਾ, ਭਾਰਤੀ ਸਿੰਘ, ਬਲਦੇਵ ਸਿੰਘ, ਹਨੀ ਰਾਣਾ ਜਗਤਪੁਰਾ, ਲਖਵੀਰ ਸਿੰਘ, ਇੰਦਰਜੀਤ ਕੌਰ, ਸੁਮਿਤ ਫੇਜ਼-11, ਪਰਵੀਨ, ਪਰਦੀਪ ਕੁਮਾਰ, ਕ੍ਰਿਸ਼ਨਪਾਲ, ਗੁਰਨਾਮ ਸਿੰਘ, ਵਿਕਰਮ ਸਿੰਘ, ਜਗਦੀਪ ਚੰਨੀ, ਸੁਖਵਿੰਦਰ ਬਿੱਟੂ, ਗਿਰਧਾਰੀ ਲਾਲ ਪ੍ਰਧਾਨ ਅੰਬ ਸਾਹਿਬ ਕਲੋਨੀ, ਨਰਿੰਦਰ ਸਿੰਘ ਸੈਣੀ, ਕਰਤਾਰ ਸਿੰਘ ਫੇਜ਼-11 ਅਤੇ ਮੁਨੀਸ਼ ਹਨੀ ਫੇਜ਼-7 ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…