ਮੁਹਾਲੀ ਵਿੱਚ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ, ਮੇਅਰ ਨੇ ਕੀਤਾ ਸਵਾਗਤ

ਕੁੰਭੜਾ ਦੇ ਵਿਕਾਸ ਤੇਜ਼ੀ ਨਾਲ ਹੋਣਗੇ ਮੁਕੰਮਲ, ਧਰਮਸ਼ਾਲਾ ਵੀ ਹੋਵੇਗੀ ਅਪਗਰੇਡ: ਜੀਤੀ ਸਿੱਧੂ

ਸਿਹਤ ਮੰਤਰੀ ਸਿੱਧੂ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਦੇਖ ਕੇ ਕਾਂਗਰਸ ’ਚ ਹੋਏ ਸ਼ਾਮਲ: ਜਸਮੇਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੰੰਭੜਾ ਦੇ ਵਸਨੀਕ ਜਸਮੇਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਪਰਿਵਾਰਾਂ ਦੇ ਵੱਡੇ ਇਕੱਠ ਨੂੰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਆਉਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਇਕਲੌਤੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਵੱਲ ਹਮੇਸ਼ਾ ਧਿਆਨ ਦਿੱਤਾ ਹੈ ਅਤੇ ਕਦੇ ਵੀ ਵਿਕਾਸ ਵਿੱਚ ਵਿਤਕਰਾ ਨਹੀਂ ਆਉਣ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜਿਹੜੀ ਹਰ ਵਰਗ ਨੂੰ ਰਾਹਤ ਦਿੰਦੀ ਆਈ ਹੈ ਅਤੇ ਖਾਸ ਤੌਰ ਤੇ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੀ ਹੈ। ਉਨ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਪਿੰਡ ਕੁੰਭੜਾ ਦੇ ਸਾਰੇ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਮੁਕੰਮਲ ਕਰਵਾਏ ਜਾਣਗੇ ਅਤੇ ਇਲਾਕੇ ਦੇ ਵਸਨੀਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਸਲਾਹ ਅਨੁਸਾਰ ਹੀ ਵਿਕਾਸ ਕਾਰਜ ਹੋਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀਆਂ ਲੋੜਾਂ ਨੂੰ ਦੇਖਦੇ ਹੋਏ ਇੱਥੋਂ ਦੀ ਧਰਮਸ਼ਾਲਾ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੰਗ ਬਹਾਦੁਰ ਤੇ ਜਸਮੇਰ ਸਿੰਘ ਨੇ ਵਿਸ਼ੇਸ਼ ਤੌਰ ਤੇ ਮੇਅਰ ਦਾ ਇੱਥੇ ਆਉਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਵਿੱਚ ਅਪਣਾਈਆਂ ਵਿਕਾਸ ਮੁਖੀ ਨੀਤੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਇਸ ਮੌਕੇ ਮੇਅਰ ਜੀਤੀ ਸਿੱਧੂ ਵੱਲੋਂ ਮੁਹਾਲੀ ਵਿੱਚ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਅਤੇ ਪਿੰਡ ਕੁੰਭੜਾ ਦੇ ਬਹੁਪੱਖੀ ਵਿਕਾਸ ਦੀ ਮੰਗ ਵੀ ਕੀਤੀ।
ਇਸ ਮੌਕੇ ਜਸਮੇਰ ਸਿੰਘ ਦੇ ਪਰਿਵਾਰ ਤੋਂ ਇਲਾਵਾ ਗੁਰਨਾਮ ਸਿੰਘ, ਪਾਲ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਮੁਖ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਕਮਲਦੀਪ ਸਿੰਘ ਦੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੰਗ ਬਹਾਦਰ, ਕਾਂਗਰਸ ਪਾਰਟੀ ਦੇ ਕੌਂਸਲਰ ਕਮਲਜੀਤ ਬਨੀ, ਰਜੇਸ਼ ਲਖੋਤਰਾ, ਕੁਲਵਿੰਦਰ ਸੰਜੂ, ਜਗਦੀਸ਼ ਸਿੰਘ, ਗੁਰਮੀਤ ਸਿੰਘ, ਪ੍ਰਿਤਪਾਲ ਲੌਂਗੀਆ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …