Nabaz-e-punjab.com

ਜਗਤਪੁਰਾ ਕਲੋਨੀ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ

ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਕੈਪਟਨ ਅਮਰਿੰਦਰ ਨੇ ਪੰਜਾਬ ਤੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ: ਬੀਬੀ ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਮੁਹਾਲੀ ਸ਼ਹਿਰ ਅੰਦਰ ਦਿਨੋਂ ਦਿਨ ਕਾਨੂੰਨੀ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਜਿਨ੍ਹਾਂ ਦਾ ਭਾਂਡਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਰ ਭੰਨਦਿਆਂ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ ਨੇ ਜਗਤਪੁਰਾ ਕਲੋਨੀ ਦੇ ਵਾਸੀਆਂ ਨੂੰ ਕਾਂਗਰਸ ਦੇ ਚੁੰਗਲ ’ਚੋਂ ਛਡਾ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ।ਅੱਜ ਮੁਹਾਲੀ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਵੱਡੀ ਗਿਣਤੀ ਵਿੱਚ ਜਗਤਪੁਰਾ ਕਲੋਨੀ ਵਸਨੀਕ ਪ੍ਰੋ. ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਪਹੁੰਚੇ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਲੋਕਾਂ ਨੇ ਬੀਬੀ ਚੰਦੂਮਾਜਰਾ ਨੂੰ ਆਪਣੇ ਦੁਖੜੇ ਸੁਣਾਉਂਦੇ ਹੋਏ ਦੱਸਿਆ ਕਿ ਕਾਂਗਰਸ ਦੇ ਆਗੂਆਂ ਦੀ ਸਹਿ ’ਤੇ ਕਲੋਨੀ ਵਿੱਚ ਦਿਨੋ ਦਿਨ ਕਾਨੂੰਨ ਦੇ ਹਾਲਾਤ ਵਿਗੜਦੇ ਜਾ ਰਹੇ ਅਤੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਕਲੋਨੀ ਵਿੱਚ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ, ਗਾਂਜਾ ਅਨੇਕ ਕਿਸਮਾਂ ਦੇ ਨਸ਼ਿਆਂ ਦਾ ਹੜ੍ਹ ਵਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਖ਼ਬਾਰਾਂ, ਟੈਲੀਵਿਜ਼ਨ ਅਨੇਕਾਂ ਸੋਸ਼ਲ ਸਾਈਟਾਂ ’ਤੇ ਆ ਰਹੀਆਂ ਖ਼ਬਰਾਂ ਤੋਂ ਸਪੱਸ਼ਟ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬ ਅਤੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ ਹੈ ।
ਇਸ ਮੌਕੇ ਬੀਬੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਆਉਣ ਨਾਲ ਮੁਹਾਲੀ ਸ਼ਹਿਰ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ, ਜੋ ਕਾਂਗਰਸ ਦੇ ਮੰਤਰੀਆਂ ਦੀ ਮਿਲੀ-ਭੁਗਤ ਨਾਲ ਚਲ ਰਿਹਾ ਗੋਰਖ ਧੰਦਾ ਹੈ। ਇਸ ਮੌਕੇ ਬੀਬੀ ਚੰਦੂਮਾਜਰਾ ਨੇ ਜਗਤਪੁਰ ਦੇ ਵਾਸੀਆਂ ਨੂੰ ਭਰੋਸਾ ਦਿੱਤਾ ਕੇ ਜਲਦ ਤੋਂ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ਅਵਤਾਰ ਸਿੰਘ ਵਾਲੀਆ ਦੀ ਅਗਵਾਈ ਵਿੱਚ ਮਨਿੰਦਰ ਸਿੰਘ, ਤੇਜਪਾਲ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਸੰਨੀ, ਬੌਬੀ, ਵਰਿੰਦਰ ਕੁਮਾਰ, ਸਵਰਾਜ ਕੁਮਾਰ, ਰਾਜਪਾਲ ਸਿੰਘ, ਸੋਹਨ ਲਾਲ, ਗਿਰਧਾਰੀ ਲਾਲ ਅਨੇਕਾਂ ਪਤਵੰਤੇ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…