ਮੁੱਖ ਮੰਤਰੀ ਚੰਨੀ ਨੇ ਮੁਹਾਲੀ ਵਾਸੀਆਂ ਨੂੰ ਦਿੱਤੀਆਂ ਬਹੁਤ ਸਾਰੀਆਂ ਸੌਗਾਤਾਂ, ਪੜ੍ਹੋ ਪੁਰੀ ਰਿਪੋਰਟ

ਮੁੱਖ ਮੰਤਰੀ ਵੱਲੋਂ ਨਵੇਂ ਹਸਪਤਾਲ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ

ਮੁੱਖ ਮੰਤਰੀ ਚੰਨੀ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਖੇਡ ਸਟੇਡੀਅਮ ਸੈਕਟਰ-78 ਵਿੱਚ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ ਰੁਪਏ ਮਨਜ਼ੂਰ

ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਂਸਰੀਆਂ ਨੂੰ ਕ੍ਰਮਵਾਰ ਪੀਐਚਸੀ ਅਤੇ ਸੀਐਚਸੀ ਵਜੋਂ ਅਪਗਰੇਡ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਇੱਥੋਂ ਦੇ ਸੈਕਟਰ-66 ਵਿਖੇ 350 ਬਿਸਤਰਿਆਂ ਵਾਲੇ ਨਵੇਂ ਅਤਿ-ਆਧੁਨਿਕ ਸਰਕਾਰੀ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਮੰਗ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਹਸਪਤਾਲ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਇਹ ਨਵਾਂ ਸਿਵਲ ਹਸਪਤਾਲ ਇਲਾਕੇ ਦੇ ਲੋਕਾਂ ਸਮੇਤ ਪੰਜਾਬ ਦੇ ਦੂਰ-ਦਰਾਜ ਦੇ ਉਨ੍ਹਾਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ ਜੋ ਆਪਣੇ ਚੰਡੀਗੜ੍ਹ ਇਲਾਜ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਨਵੀਂ ਇਮਾਰਤ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। 40 ਕਰੋੜ ਸਾਰੀਆਂ ਵਿਸ਼ੇਸ਼ਤਾਵਾਂ ਲਈ ਓਪੀਡੀ ਅਤੇ ਵਾਰਡਾਂ ਤੋਂ ਇਲਾਵਾ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰੇਗਾ, 7 ਮਾਡਯੂਲਰ ਅਪਰੇਸ਼ਨ ਥੀਏਟਰ, ਵੱਖਰਾ ਮਦਰ ਐਂਡ ਚਾਈਲਡ ਵਿੰਗ, 4 ਬਿਸਤਰਿਆਂ ਵਾਲਾ ਡਾਇਲਸਿਸ ਯੂਨਿਟ, ਕੰਪੋਨੈਂਟ ਅਤੇ ਪਲੇਟਲੇਟ ਦੀ ਸਹੂਲਤ ਵਾਲਾ ਬਲੱਡ ਬੈਂਕ, ਮੁਰਦਾਘਰ, ਮੁਫ਼ਤ ਦਵਾਈ ਵਾਲੀ ਡਿਸਪੈਂਸਰੀ, ਹੋਮਿਓਪੈਥਿਕ ਅਤੇ ਆਯੁਰਵੇਦ ਵਿਭਾਗ, ਫਿਜ਼ੀਓਥੈਰੇਪੀ ਸੇਵਾਵਾਂ, ਸਟਾਫ਼ ਦੀ ਰਿਹਾਇਸ਼ ਅਤੇ ਤਿੰਨ ਮੰਜ਼ਲਾ ਮਲਟੀ ਲੈਵਲ ਪਾਰਕਿੰਗ ਦੀ ਵਿਵਸਥਾ ਕੀਤੀ ਜਾਵੇਗੀ।
ਸ੍ਰੀ ਚੰਨੀ ਨੇ ਮੁਹਾਲੀ ਵਿੱਚ ਆਡੀਟੋਰੀਅਮ ਲਈ 10 ਕਰੋੜ ਰੁਪਏ ਮਨਜ਼ੂਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪ੍ਰਾਜੈਕਟ ਲਈ ਲੋੜ ਪੈਣ ’ਤੇ ਹੋਰ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਈਡਬਲਿਊਐਸ ਸੈਕਸ਼ਨ ਲਈ 25 ਹਜ਼ਾਰ ਘਰ ਬਣਾਉਣ ਦੀ ਯੋਜਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਸੇਰਾ ਸਕੀਮ ਤਹਿਤ ਸਨਾਡ (ਮਾਲਕੀਅਤ ਦੇ ਅਧਿਕਾਰ) ਮੁਹੱਈਆ ਕਰਵਾਏ ਜਾ ਰਹੇ ਹਨ।
ਸਾਬਕਾ ਮੰਤਰੀ ਬਲਬੀਰ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬੂਥ ਮਾਲਕਾਂ ਨੂੰ ਦੂਜੀ ਮੰਜ਼ਲ ਬਣਾਉਣ ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ। ਨਾਲ ਹੀ ਖੇਡ ਸਟੇਡੀਅਮ ਸੈਕਟਰ-78 ਵਿਖੇ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ, ਪਿੰਡ ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਂਸਰੀਆਂ ਨੂੰ ਕ੍ਰਮਵਾਰ ਪੀਐਚਸੀ ਅਤੇ ਸੀਐਚਸੀ ਅਤੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਨਵਾਂ ਬੱਸ ਸਟੈਂਡ ਬਣਾਉਣ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤ। ਸਿੱਧੂ ਵੱਲੋਂ ਇਲਾਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸੂਬਾ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦੇਣਾ ਚਾਹੁੰਦੀ ਹੈ। ਜਿਸ ਦਾ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲਿਆ ਜਾਵੇਗਾ। ਚੱਪੜਚਿੜੀ ਸੜਕ ਨੂੰ ਵੀ ਚੌੜਾ ਕੀਤਾ ਜਾਵੇਗਾ।
ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵਿਧਾਇਕ ਬਲਬੀਰ ਸਿੱਧੂ ਨਾਲ ਆਪਣੀ ਨੇੜਤਾ ਸਾਂਝੀ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਮਿਲ ਕੇ ਕੰਮ ਕੀਤਾ ਹੈ। ਜਿਸ ਦੇ ਫਲਸਰੂਪ ਅੱਜ ਪੰਜਾਬ ਵਾਸੀ ਸੁਰੱਖਿਤ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਮੈਡੀਕਲ ਕਾਲਜ ਵਿੱਚ 500 ਬੈੱਡ ਹੋਣਗੇ ਅਤੇ ਛੇਤੀ ਹੀ 250 ਸੀਟਾਂ ਨਾਲ ਦਾਖ਼ਲਾ ਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਐਮਬੀਬੀਐਸ ਦੀਆਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਹੁਣ ਤੱਕ 2 ਕਰੋੜ 20 ਲੱਖ ਤੋਂ ਵੱਧ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦਰਜ ਹੋਵੇਗੀ ਕਿ ਇਕ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। ਉਨ੍ਹਾਂ ਮੈਡੀਕਲ ਕਾਲਜ ਦੇ ਪ੍ਰਾਜੈਕਟ ਬਾਰੇ ਵੀ ਚਾਨਣਾ ਪਾਉਂਦਿਆਂ ਪਿਛਲੇ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਆਈਜੀ ਏਕੇ ਮਿੱਤਲ, ਐਸਐਸਪੀ ਨਵਜੋਤ ਸਿੰਘ ਮਾਹਲ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਕਮਿਸ਼ਨਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਐਨਐਸਯੂਆਈ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਨ, ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਜਸਪ੍ਰੀਤ ਕੌਰ, ਜਸਬੀਰ ਸਿੰਘ ਮਾਣਕੂ, ਸੁੱਚਾ ਸਿੰਘ ਕਲੌੜ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਸ੍ਰੀਮਤੀ ਅਨੁ ਆਨੰਦ, ਪਰਮਜੀਤ ਸਿੰਘ ਹੈਪੀ, ਮਾ. ਚੰਨਣ ਸਿੰਘ (ਸਾਰੇ ਕੌਂਸਲਰ), ਕਾਂਗਰਸ ਆਗੂ ਗੁਚਰਨ ਸਿੰਘ ਭੰਵਰਾ, ਜਤਿੰਦਰ ਅਨੰਦ, ਪਰਮਜੀਤ ਸਿੰਘ ਚੌਹਾਨ, ਪਰਮਜੀਤ ਸਿੰਘ ਵਾਲੀਆ, ਸਰਪੰਚ ਅਮਰੀਕ ਸਿੰਘ ਕੰਬਾਲਾ, ਬਲਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਲੌਂਗੀਆਂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …