ਬਾਦਲ ਦਲ ਨਾਲੋਂ ਤੋੜ-ਵਿਛੋੜਾ ਕਰਕੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਹਿਤੈਸ਼ੀ ਲੋਕ ਪਾਰਟੀ ਨਾਲ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਅਕਾਲੀ ਦਲ (ਬ) ਦੇ ਸਰਗਰਮ ਵਰਕਰ ਅਤੇ ਆਗੂਆਂ ਨੇ ਬਾਦਲ ਦਲ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਗੱਲ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸ਼ਾਮ ਲਿਖਤੀ ਬਿਆਨ ਵਿੱਚ ਕੀਤਾ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬਾਦਲ ਦਲ ਦੀ ਤਾਨਾਸ਼ਾਹੀ, ਗਲਤ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਰੋਸ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਕਾਸ਼ ਸਿੰਘ ਨਕੋਦਰ, ਬੀਬੀ ਪਰਮਜੋਤ ਕੌਰ ਖਾਲਸਾ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਲੰਧਰ, ਪ੍ਰਭਜੋਤ ਸਿੰਘ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨਕੋਦਰ, ਕੁਲਦੀਪ ਸਿੰਘ ਚੱਕ ਮੁਗਲਾਣੀ ਆਗੂ ਅਕਾਲੀ ਦਲ ਬਾਦਲ ਅਤੇ ਯੂਥ ਅਕਾਲੀ ਆਗੂ ਕਰਨਵੀਰ ਸਿੰਘ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ।
ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ (ਬਾਦਲ) ਵਿੱਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀਂ ਹੈ। ਅਕਾਲੀ ਦਲ ਛੱਡ ਕੇ ਆਏ ਇਨ੍ਹਾਂ ਆਗੂਆਂ ਨੂੰ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜਾ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ, ਓਐਸਡੀ ਜਸਵਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…