ਨਵਾਂ ਗਰਾਓਂ ਦੇ ਕਈ ਸੀਨੀਅਰ ਅਕਾਲੀ ਆਗੂ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਨੂੰ ਸਮਰਥਨ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ੀ ਤੋਂ ਮਹਿਜ਼ ਅੱਧਾ ਕਿਲੋਮੀਟਰ ਦੀ ਦੂਰੀ ’ਤੇ ਵਸੇ ਨਵਾਂ ਗਰਾਓਂ ਦੇ ਲੋਕ ਨਰਕ ਭੋਗਣ ਲਈ ਮਜਬੂਰ: ਸੰਧੂ

ਬਡਾਲੀ ਪਰਿਵਾਰ ਨੂੰ ਅਣਗੌਲਿਆ ਕਰਕੇ ਰਣਜੀਤ ਗਿੱਲ ਨੂੰ ਟਿਕਟ ਦੇ ਕੇ ਪਾਰਟੀ ਨੇ ਵਰਕਰਾਂ ਦੀ ਪਿੱਠ ਵਿੱਚ ਛੂਰਾ ਮਾਰਿਆ: ਸਿੱਧੂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਖਰੜ ਵਿਧਾਨ ਸਭਾ ਹਲਕੇ ਵਿੱਚ ਹੁਕਮਰਾਨ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਅਕਾਲੀ ਦਲ ਦੇ 4 ਅਕਾਲੀ ਕੌਂਸਲਰ ਅਤੇ ਹੋਰ ਕਈ ਸੀਨੀਅਰ ਆਗੂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਇੱਥੇ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂ, ਉਨ੍ਹਾਂ ਦੀ ਪਤਨੀ ਤੇ ਨਵਾਂ ਗਰਾਓਂ ਅਕਾਲੀ ਕੌਂਸਲਰ ਕੁਲਜਿੰਦਰ ਕੌਰ, ਅਕਾਲੀ ਕੌਂਸਲਰ ਤੇ ਜ਼ਿਲ੍ਹਾ ਅਕਾਲੀ ਦਲ ਦੇ ਮੀਤ ਪ੍ਰਧਾਨ ਗਰਜਾ ਸਿੰਘ ਅਤੇ ਅਕਾਲੀ ਦਲ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਦਾ ਆਪ ਦੇ ਉਮੀਦਵਾਰ ਕੰਵਰ ਸੰਧੂ ਨੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਹੁਣ ਵਫ਼ਾਦਾਰ ਵਰਕਰਾਂ ਦੀ ਪੁੱਛ ਪ੍ਰਤੀਤੀ ਨਹੀਂ ਰਹੀ ਹੈ ਅਤੇ ਸਰਮਾਏਦਾਰੀ ਭਾਰੂ ਹੁੰਦੀ ਜਾਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪਾਰਟੀ ਨੇ ਖਰੜ ਹਲਕੇ ਦੀ ਸੀਟ ਪਾਰਟੀ ਵਰਕਰ ਨੂੰ ਦੇਣ ਦੀ ਬਜਾਏ ਸਰਮਾਏਦਾਰਾਂ ਦੀ ਝੋਲੀ ਪਾ ਦਿੱਤੀ ਹੈ। ਇਸ ਸਮੇਂ ਭਾਵੁਕ ਹੋਏ ਸ੍ਰੀ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਸ੍ਰੋਮਣੀ ਅਕਾਲੀ ਦਲ ਨੇ ਹਲਕੇ ਦੇ ਵਰਕਰਾਂ ਦੀ ਅਣਦੇਖੀ ਕੀਤੀ ਹੈ। ਜਿਸ ਨਾਲ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਕਲੋਨਾਈਜਰ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੇ ਮੁੱਢਲੇ ਮੈਂਬਰ ਵੀ ਨਹੀਂ ਹਨ ਪ੍ਰੰਤੂ ਪਾਰਟੀ ਨੇ ਦਰਵੇਸ਼ ਸਿਆਸਤਦਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਣਗੌਲਿਆ ਕਰਕੇ ਗਿੱਲ ਨੂੰ ਟਿਕਟ ਦੇ ਕੇ ਵਰਕਰਾਂ ਦੀ ਪਿੱਠ ਵਿੱਚ ਛੂਰਾ ਮਾਰਿਆ ਹੈ।
ਇਸ ਮੌਕੇ ਆਪ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਨੇ ਕਿਹਾ ਕਿ ਖਰੜ ਹਲਕਾ ਸ਼ੁਰੂ ਤੋਂ ਹੀ ਸਮੇਂ ਸਮੇਂ ਦੀਆਂ ਸਰਕਾਰ ਦੀ ਘੋਰ ਅਣਦੇਖੀ ਦਾ ਸ਼ਿਕਾਰ ਰਿਹਾ ਹੈ। ਮੁੱਖ ਮੰਤਰੀ ਪੰਜਾਬ ਦੀ ਕੋਠੀ ਤੋਂ ਕੁਝ ਗਜ ਦੂਰੀ ’ਤੇ ਵਸੇ ਨਵਾਂ ਗਰਾਓਂ ਦੇ ਵਸਨੀਕ ਸਰਕਾਰ ਦੀ ਕਰੋਪੀ ਦੇ ਚਲਦਿਆਂ ਨਰਕ ਭੋਗਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਖਰੜ ਸ਼ਹਿਰ ਅਤੇ ਨਵਾਂ ਗਰਾਓਂ ਦਾ ਮਾਸਟਰ ਪਲਾਨ ਬਣਾ ਕੇ ਨਮੂਨੇ ਦੇ ਸ਼ਹਿਰ ਬਣਾਇਆ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚਲ ਰਹੀ ਹੈ ਅਤੇ ਲੋਕ ਆਪ ਮੁਹਾਰੇ ਉਨ੍ਹਾਂ ਦੇ ਚੋਣ ਜਲਸਿਆਂ ਵਿੱਚ ਪਹੁੰਚ ਕੇ ਹਮਾਇਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਖਰੜ ਵਿੱਚ ਪ੍ਰਚਾਰ ਵਿੱਚ ਹੋਰ ਤੇਜੀ ਲਿਆਉਣ ਲਈ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ 17 ਜਨਵਰੀ ਨੂੰ ਖਰੜ ਦੀ ਦਾਨਾ ਮੰਡੀ ਵਿੱਚ ਚੋਣ ਪ੍ਰਚਾਰ ਨੂੰ ਸਿੱਖਰ ’ਤੇ ਪਹੁੰਚਾਉਣ ਲਈ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂ ਸੀਨੀਅਰ ਅਕਾਲੀ ਨੇਤਾ ਉਜਾਗਰ ਸਿੰਘ ਦੇ ਸਮਰਥਕ ਕਹੇ ਜਾਂਦੇ ਹਨ ਇਨ੍ਹਾਂ ਆਗੂਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਕਾਫੀ ਉਥਲ-ਪੁਥਲ ਹੋਣ ਦੀ ਸੰਭਾਵਨਾ ਦਿਖ ਰਹੀ ਹੈ।
ਇਸ ਮੌਕੇ ਜਤਿੰਦਰ ਰਾਣਾ, ਪਰਵੀਨ ਸ਼ਰਮਾ, ਚੌਧਰੀ ਜੈ ਦੇਵ ਮਾਜਰੀ, ਜਸਪਾਲ ਸਿੰਘ ਮੁਹਾਲੀ, ਜਸਵਿੰਦਰ ਸਿੰਘ ਨਵਾਂ ਗਰਾਓਂ, ਪਰਵਿੰਦਰ ਸਿੰਘ, ਮੇਵਾ ਸਿੰਘ, ਅੱਛਰ ਸਿੰਘ ਅਤੇ ਮਨਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…