Nabaz-e-punjab.com

ਮੈਰਾਥਨ ਦੌਰਾਨ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਕੀਤਾ ਜਾਵੇਗਾ ਜਾਗਰੂਕ: ਡੀਸੀ ਸ੍ਰੀਮਤੀ ਸਪਰਾ

ਡੀਸੀ ਸ੍ਰੀਮਤੀ ਸਪਰਾ ਨੇ ਮੈਰਾਥਨ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ-2019 ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ-78 ਤੋਂ 31 ਮਾਰਚ ਨੂੰ ਕਰਵਾਈ ਜਾ ਰਹੀ ਹੈ। ਇਸ ਮੌਕੇ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਜਾਗਰੂਕ ਵੀ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੀਟਿੰਗ ਵਿੱਚ ਡਾਇਰੈਕਟਰ (ਖੇਡਾਂ) ਅੰਮ੍ਰਿਤ ਗਿੱਲ ਵੀ ਮੌਜੂਦ ਸਨ।
ਸ੍ਰੀਮਤੀ ਸਪਰਾ ਨੇ ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਆਵਾਜਾਈ ਨੂੰ ਸੁਚਾਰੂ ਰੱਖਣ, ਲਾਈਟਿੰਗ ਤੇ ਦੌੜਾਕਾਂ ਲਈ ਰਿਫਰੈਸ਼ਮੈਂਟ ਤੇ ਮੋਬਾਈਲ ਟੁਆਇਲਟ ਦੇ ਸੁਚੱਜੇ ਪ੍ਰਬੰਧ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਰਾਥਨ ਦੌਰਾਨ ਮੈਡੀਕਲ ਟੀਮਾਂ ਦੀ ਤਾਇਨਾਤੀ ਵੀ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁਹਾਲੀ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂੰ ਥਿੰਦ, ਡੇਲੀ ਵਰਲਡ ਦੇ ਸੀਈਓ ਐਚ.ਐਸ. ਗੁਜਰਾਲ, ਚੀਫ਼ ਕਨਜ਼ਰਵੇਟਰ ਆਫ਼ ਸੁਆਇਲਜ਼ ਪੰਜਾਬ ਤੇ ‘ਚੰਡੀਗੜ੍ਹ ਰਨਰਜ਼’ ਦੇ ਬਾਨੀ ਪ੍ਰਧਾਨ ਧਰਮਿੰਦਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਡੀਐਸਪੀ (ਐੱਚ) ਅਕਾਸ਼ਦੀਪ ਸਿੰਘ ਅੌਲਖ, ਸਹਾਇਕ ਡਾਇਰੈਕਟਰ (ਖੇਡਾਂ) ਕਰਤਾਰ ਸਿੰਘ, ਸਹਾਇਕ ਅਫ਼ਸਰ (ਖੇਡਾਂ) ਸੁਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀਕੇ ਸਾਲਦੀ ਅਤੇ ਐਕਸੀਅਨ ਲੋਕ ਨਿਰਮਾਣ ਰਾਜਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…