Share on Facebook Share on Twitter Share on Google+ Share on Pinterest Share on Linkedin ਸ਼ਹੀਦ ਬਾਬਾ ਜੀਵਨ ਸਿੰਘ ਦੇ 358ਵੇਂ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਚੇਤਨਾ ਮਾਰਚ ਕੱਢਿਆ ਜਾਵੇਗਾ: ਜਸਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ: ਸਿੱਖ ਇਤਿਹਾਸ ਵਿੱਚ ‘ਰੰਘਰੇਟੇ ਗੁਰੂ ਦੇ ਬੇਟੇ ’ ਦਾ ਖਿਤਾਬ ਨਾਲ ਨਿਵਾਜੇ ਗਏ ਬਾਬਾ ਜੀਵਨ ਸਿੰਘ ਦੇ 358ਵੇਂ ਪ੍ਰ੍ਰਕਾਸ਼ ਦਿਹਾੜੇ ਦੀ ਖੁਸੀ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20ਵਾਂ ਚੇਤਨਾ ਮਾਰਚ 3 ਸਤੰਬਰ ਤੋਂ 5 ਸਤੰਬਰ ਤੱਕ ਪੰਜਾਬ ਵਿੱਚ ਕੀਤਾ ਜਾਵੇਗਾ। ਇਹ ਐਲਾਨ ਟਰੱਸਟ ਦੇ ਚੇਅਰਮੈਨ ਅਤੇ ਸੇਵਾਮੁਕਤ ਡੀਡੀਪੀਓ ਜਸਵੰਤ ਸਿੰਘ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੀ ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 3 ਸਤੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਦੇਖਰੇਖ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਮਾਰਚ ਆਰੰਭ ਹੋਵੇਗਾ। ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ’ਚੋਂ ਹੁੰਦਾ ਹੋਇਆ 3 ਸਤੰਬਰ ਨੂੰ ਸ਼ਾਮ ਫਤਿਹ ਗੜ੍ਹ ਸਾਹਿਬ ਠਹਿਰਾ ਕਰੇਗਾ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਰਾਤ ਨੂੰ ਰੋਸ਼ਨੀ ਅਤੇ ਅਵਾਜ਼ ਤੇ ਅਧਾਰਤ ਧਾਰਮਿਕ ਨਾਟਕ ‘ਗੁਰੂ ਦੇ ਬੇਟੇ’ ਦੀਵਾਨ ਹਾਲ ਫਤਿਹ ਗੜ੍ਹ ਸਾਹਿਬ ਵਿਖੇ ਵਿਖਾਇਆ ਜਾਵੇਗਾ। ਇਸ ਦੌਰਾਨ 2 ਸਤੰਬਰ ਤੋਂ ਫਤਹਿਗੜ੍ਹ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਦੇ 4 ਸਤੰਬਰ ਭੋਗ ਪਾਉਣ ਉਪਰੰਤ 7.30 ਵਜੇ ਸ੍ਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਦੇ ਵੱਖ ਵੱਖ ਸ਼ਾਹਿਰਾਂ ’ਚੋਂ ਹੁੰਦਾ ਹੋਇਆ ਮਾਰਚ ਸ਼ਾਮ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੁਲਾ ਹਰਿਆਣਾ ਵਿੱਚ ਪਹੁੰਚੇਗਾ। ਰਾਤੀ ਰੋਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਧਾਰਮਿਕ ਨਾਟਕ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਨਾਟਕ ਦੀਵਾਨ ਹਾਲ ਸ੍ਰੀ ਨਾਢਾ ਸਾਹਿਬ ਜ਼ਿਲ੍ਹਾ ਪੰਚਕੂਲਾ ਵਿੱਚ ਦਿਖਾਇਆ ਜਾਵੇਗਾ। 5 ਸਤੰਬਰ ਸ੍ਰੀ ਨਾਢਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ 1 ਵਜੇ ਤੱਕ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਜਸਵੰਤ ਸਿੰਘ ਨੇ ਇਹ ਵੀ ਐਲਾਨ ਕੀਤਾ ਇਸ ਸਾਰੇ ਰਸਤੇ ਦੌਰਾਨ ਚ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵੱਲੋਂ ਸਾਰੇ ਰਸਤੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਮੌਕੇ ‘ਮਾਨਵਤਾ ਦੇ ਗੁਰੂ ਸਤਿਗੁਰੂ ਨਾਨਕ ਦੇਵ ਜੀ’ ਅਤੇ ਨਿੱਕੀਆਂ ਜਿੰਦਾ ਵੱਡਾ ਸਾਕਾ ਕਿਤਾਬਚਾ ਮੁਫ਼ਤ ਵੰਡਿਆ ਜਾਵੇਗਾ। ਇਸ ਮੌਕੇ ਮੋਹਨ ਸਿੰਘ ਚੁੰਨੀ, ਜਸਬੀਰ ਸਿੰਘ, ਮਲਕੀਤ ਸਿੰਘ ਨਰੈਣਾ, ਬਲਬੀਰ ਸਿੰਘ, ਸੁੱਚਾ ਸਿੰਘ ਸੰਗਰ, ਦਰਸਨ ਸਿੰਘ, ਭੀਮ ਸਿੰਘ, ਰਾਮਕਰਨ ਸਿੰਘ ਦਾਦੂਮਾਜਰਾ ਅਤੇ ਮਲਕੀਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ