Share on Facebook Share on Twitter Share on Google+ Share on Pinterest Share on Linkedin ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ਰਮਾ ਨੇ ਭਾਗੋਮਾਜਰਾ ਖਰੀਦ ਕੇਂਦਰ ਦਾ ਕੀਤਾ ਨਿਰੀਖ਼ਣ ਫੜਾਂ ਦੀ ਸਫ਼ਾਈ, ਬਿਜਲੀ, ਪਾਣੀ ਆਦਿ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ: ਮਾਰਕੀਟ ਕਮੇਟੀ ਖਰੜ ਦੇ ਨਵ-ਨਿਯੁਕਤ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ (ਸਿਆਸੀ ਸਕੱਤਰ ਸਿੀਤ ਮੰਤਰੀ ਪੰਜਾਬ) ਨੇ 15 ਅਪਰੈਲ ਤੋਂ ਆਰੰਭ ਹੋਣ ਵਾਲੀ ਕਣਕ ਦੀ ਖਰੀਦ ਦੀਆਂ ਤਿਆਰੀਆਂ ਸਬੰਧੀ ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ ਦੇ ਫੋਕਲ ਪੁਆਇੰਟ ਦੇ ਖਰੀਦ ਕੇਂਦਰ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੀ ਸਕੱਤਰ ਅਰਚਣਾ ਬਾਂਸਲ, ਮੰਡੀ ਸੁਪਰਵਾਈਜ਼ਰ ਹਰਪਾਲ ਸਿੰਘ ਤੋਂ ਇਲਾਵਾ ਭਾਗੋਮਾਜਰਾ ਦੇ ਸਰਪੰਚ ਅਵਤਾਰ ਸਿੰਘ, ਬੈਰੋਂਪੁਰ ਦੇ ਸਰਪੰਚ ਸੁਦੇਸ਼ ਕੁਮਾਰ ਗੋਗਾ, ਬਲਾਕ ਸਮਿਤੀ ਮੈਂਬਰ ਬਲਜੀਤ ਸਿੰਘ, ਕਰਮਜੀਤ ਸਿੰਘ ਅਤੇ ਆੜਤੀ ਮੋਹਨ ਲਾਲ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਸ਼ਰਮਾ ਨੇ ਕਮੇਟੀ ਅਧਿਕਾਰੀਆਂ ਨੂੰ ਫੋਕਲ ਪੁਆਇੰਟ ਦੇ ਖਰੀਦ ਕੇਂਦਰ ਵਿੱਚ ਫੜਾਂ ਦੀ ਬਿਨ੍ਹਾਂ ਕਿਸੇ ਦੇਰੀ ਤੋਂ ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਵੇਂ ਪੱਕੇ ਕੀਤੇ ਫੜਾਂ ਦਾ ਲੋੜੀਂਦਾ ਰਸਤਾ ਜੋੜਨ, ਬਿਜਲੀ ਅਤੇ ਪਾਣੀ ਦੇ ਅਗਲੇ ਦੋ ਦਿਨਾਂ ਦੌਰਾਨ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਫੜ੍ਹਾਂ ਉੱਤੇ ਸਮਾਜਿਕ ਦੂਰੀ ਬਣਾਉਣ ਲਈ ਕਣਕ ਦੀਆਂ ਢੇਰੀਆਂ ਅਤੇ ਕਿਸਾਨਾਂ ਲਈ ਲੋੜੀਂਦੇ ਗੋਲ ਡੱਬੇ ਬਣਾਏ ਜਾਣ ਲਈ ਵੀ ਆਖਿਆ। ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਸ੍ਰੀ ਸ਼ਰਮਾ ਨੇ ਇਸ ਮੌਕੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਣਕ ਦਾ ਇੱਕ ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਰੋਨਾਵਾਇਰਸ ਕਾਰਨ ਕਿਸਾਨ ਦੇ ਸਹਿਯੋਗ ਦੀ ਬਹੁਤ ਲੋੜ ਹੈ ਤੇ ਕਿਸਾਨਾਂ ਨੂੰ ਕਣਕ ਕਟਾਉਣ ਲਈ ਕਾਹਲੀ ਨਹੀਂ ਕਰਨੀ ਚਾਹੀਦੀ। ਪੰਚਾਇਤਾਂ ਨੇ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੰਡੀਆਂ ਨੂੰ ਸੈਨੇਟਾਈਜ ਕਰਨ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਨੂੰ ਮੂੰਹ ’ਤੇ ਮਾਸਕ ਲਗਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ