ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ, ਨਿਤੇਸ਼ ਵਿੱਜ ਬਣੇ ਪ੍ਰਧਾਨ
ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਇੱਥੋਂ ਦੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼-2 ਦੀ ਮੀਟਿੰਗ ਅੱਜ ‘ਆਪ’ ਆਗੂ ਅਤੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਮਾਰਕੀਟ ਦੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਨੌਜਵਾਨ ਆਗੂ ਨਿਤੇਸ਼ ਵਿੱਜ ਨੂੰ ਸਰਬਸੰਮਤੀ ਨਾਲ ਮਾਰਕੀਟ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਜਦੋਂਕਿ ਅਸ਼ੋਕ ਕੁਮਾਰ ਨੂੰ ਜਨਰਲ ਸਕੱਤਰ, ਪਵਨ ਕੁਮਾਰ ਨੂੰ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਬਾਲ ਕ੍ਰਿਸ਼ਨ ਸਿੰਗਲਾ ਨੂੰ ਕੈਸ਼ੀਅਰ ਅਤੇ ਮੋਹਿਤ ਕੁਮਾਰ ਤੇ ਸਤੀਸ਼ ਕੁਮਾਰ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ। ਅਖੀਰ ਵਿੱਚ ਨਵ-ਨਿਯੁਕਤ ਪ੍ਰਧਾਨ ਨਿਤੇਸ਼ ਵਿੱਜ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ‘ਆਪ’ ਆਗੂ ਵਿਨੀਤ ਵਰਮਾ ਦੇ ਸਹਿਯੋਗ ਨਾਲ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਚਾਰਾਜੋਈ ਕਰਨਗੇ।