Share on Facebook Share on Twitter Share on Google+ Share on Pinterest Share on Linkedin ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 7 ਨੂੰ ਸਵੱਛਤਾ ਮੁਹਿੰਮ ਦਾ ਪਹਿਲਾ ਇਨਾਮ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ: ਨਗਰ ਨਿਗਮ ਮੁਹਾਲੀ ਵੱਲੋਂ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਤਹਿਤ ਅੱਜ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਵੱਛਤਾ ਮੁਹਿੰਮ ਵਿਚ ਸਾਫ ਸਫਾਈ ਦੇ ਖੇਤਰ ਵਿਚ ਪਹਿਲਾ ਇਨਾਮ ਫੇਜ਼ 7 ਦੀ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੂੰ ਦਿਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ ਨੇ ਕਿਹਾ ਕਿ ਮੁਹਾਲੀ ਨੂੰ ਸਾਫ ਸੁਥਰਾ ਬਣਾਉਣ ਵਿਚ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਅਹਿਮ ਯੋਗਦਾਨ ਪਾ ਸਕਦੀਆਂ ਹਨ। ਇਹਨਾਂ ਸੰਸਥਾਵਾਂ ਨੂੰ ਸਾਫ ਸਫਾਈ ਲਈ ਨਿਗਮ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਵਿਚ ਫੇਜ਼ 7 ਦੀ ਐਸੋਸੀਏਸਨ ਦੇ ਸ਼ਲਾਘਾਯੋਗ ਯੋਗਦਾਨ ਪਾਇਆ ਹੈ। ਦੂਜੀਆਂ ਸੰਸਥਾਵਾਂ ਨੂੰ ਵੀ ਇਹਨਾਂ ਤੋੱ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਮਾਰਕੀਟ ਐਸੋਸੀਏਸਨ ਦੇ ਅਹੁਦੇਦਾਰਾਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਹੀ ਸਵੱਛਤਾ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮਾਰਕੀਟ ਵੈਲਫੇਅਰ ਐਸੋਸੀਏਸਨ ਫੇਜ਼ 7 ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਉਹਨਾਂ ਦੀ ਸੰਸਥਾਂ ਨੂੰ ਇਸ ਮੁਹਿੰਮ ਤਹਿਤ ਪਹਿਲਾ ਇਨਾਮ ਮਿਲਣ ਨਾਲ ਇਸ ਸੰਸਥਾ ਵੱਲੋਂ ਕੀਤੇ ਜਾ ਰਹੇ ਸਫਾਈ ਦੇ ਕੰਮਾਂ ਦੀ ਕਦਰ ਪੈ ਗਈ ਹੈ। ਉਹਨਾਂ ਭਰੋਸਾ ਦਿਤਾ ਕਿ ਉਹ ਇਸ ਮੁਹਿੰਮ ਵਿਚ ਪਹਿਲਾਂ ਨਾਲੋੱ ਵੀ ਵਧੇਰੇ ਯੋਗਦਾਨ ਪਾਉਣਗੇ। ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ, ਜੁਆਇੰਟ ਕਮਿਸ਼ਨਰ ਮੈਡਮ ਅਵਨੀਤ ਕੌਰ ਅਤੇ ਕੌਂਸਲਰ ਫੂਲਰਾਜ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ