Nabaz-e-punjab.com

ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿੱਚ ਧੀਆਂ ਦੀ ਲੋਹੜੀ ਮਨਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਪੰਜਾਬ ਸਰਕਾਰ ਦੇ ਮਹੱਤਵਪੂਰਨ ਅਦਾਰੇ ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਸਮੂਹ ਸਟਾਫ਼ ਵੱਲੋਂ ਸੋਮਵਾਰ ਨੂੰ ਲੇਬਰ ਵਰਕਰਾਂ ਦੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਡਿਪਟੀ ਜਨਰਲ ਮੈਨੇਜਰ ਸੰਜੀਵ ਕੁਮਾਰ ਝਾਅ, ਉੱਚ ਲੇਖਾ ਅਫ਼ਸਰ ਸ੍ਰੀਮਤੀ ਦਮਨਪ੍ਰੀਤ ਕੌਰ, ਸ੍ਰੀਮਤੀ ਕੁਲਪ੍ਰੀਤ ਕੌਰ ਚੀਮਾ, ਏਐਫ਼ਟੀ ਸ੍ਰੀਮਤੀ ਮਨਵਿੰਦਰ ਕੌਰ, ਸ੍ਰੀਮਤੀ ਪ੍ਰਦੀਪ ਕੌਰ, ਸ੍ਰੀਮਤੀ ਸੰਤੋਸ਼ ਕੌਰ, ਗੁਰਪ੍ਰੀਤ ਕੌਰ, ਸ੍ਰੀਮਤੀ ਪੁਸ਼ਪਾ ਰਾਣੀ, ਜਸਨੀਲ, ਮੀਨਾ ਸਿੰਗਲਾ, ਸੁਖਵਿੰਦਰ ਕੌਰ, ਅਨੀਤਾ ਰਾਣੀ, ਸੁਪ੍ਰੀਤ ਕੌਰ, ਸੀਮਾ ਆਤਿ ਸਮੂਹ ਮਹਿਲਾ ਸਟਾਫ਼ ਦੇ ਸਹਿਯੋਗ ਨਾਲ ਮੋਹਨ ਬਹਾਦਰ ਅਤੇ ਰੇਖਾ ਰਾਣੀ ਦੀ ਨਵਜੰਮੀ ਬੱਚੀ ਅਰਾਧਨਾ ਦੀ ਪਹਿਲੀ ਲੋਹੜੀ ਧੂਮਧਾਮ ਨਾਲ ਮਾਰਕਫੈੱਡ ਐਗਰੋ ਕੈਮੀਕਲਜ਼ ਕੈਂਪਸ ਵਿੱਚ ਮਨਾਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਾਰਕਫੈੱਡ ਐਗਰੋ ਕੈਮੀਕਲਜ਼ ਵੱਲੋਂ ਪਿਛਲੇ 32 ਸਾਲਾਂ ਤੋਂ ਲਗਾਤਾਰ ਹਰ ਸਾਲ ਦਫ਼ਤਰੀ ਸਟਾਫ਼ ਨਾਲ ਮਿਲ ਕੇ ਲੋਹੜੀ ਮਨਾਈ ਜਾਂਦੀ ਹੈ ਅਤੇ ਐਤਕੀਂ ਨਵਜੰਮੀ ਧੀਆਂ ਦੀ ਲੋਹੜੀ ਮਨਾਉਣ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਸੁਪਰਡੈਂਟ ਸਰਬਜੀਤ ਸਿੰਘ ਬਾਜਵਾ, ਲੇਖਾਕਾਰ ਰਾਜੇਸ਼ ਜਿੰਦਲ, ਲੇਖਾ ਅਫ਼ਸਰ ਉਦੈ ਨਰਾਇਣ, ਖਰੀਦ ਅਫ਼ਸਰ ਰਵਿੰਦਰ ਸ਼ਰਮਾ, ਐਸਬੀਓ ਰਾਜਬੀਰ ਬੈਂਸ, ਪ੍ਰੋਡਕਟ ਇੰਚਾਰਜ ਸਰਬਜੀਤ ਸਿੰਘ, ਕੁਲਦੀਪ ਸਿੰਘ ਬਰਾੜ ਨੇ ਨਵਜੰਮੀ ਧੀ ਨੂੰ ਤੋਹਫ਼ੇ ਦਿੱਤੇ ਗਏ ਅਤੇ ਨਵਜੰਮੀ ਧੀ ਅਤੇ ਉਸ ਦੀ ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਸਮੂਹ ਸਟਾਫ਼ ਵੱਲੋਂ ਮਹਿਲਾ ਸਟਾਫ਼ ਨਾਲ ਮਿਲ ਕੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਦੀ ਇਹ ਨਵੀਂ ਰੀਤ ਸ਼ੁਰੂ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਿਲਸਿਲਾ ਜਾਰੀ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…