ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਨੇ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਵੰਡਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਦੇ ਸਮੂਹ ਸਟਾਫ਼ ਵੱਲੋਂ ਕਾਰਖ਼ਾਨੇ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਕੋਵਿਡ-19 ਕਾਰਨ ਭਾਰਤ ਵਿੱਚ ਹੋਏ ਲਾਕਡਾਉਨ ਅਤੇ ਪੰਜਾਬ ਵਿੱਚ ਜਾਰੀ ਕਰਫਿਊ ਦੌਰਾਨ ਵੀ ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਕਿਸਾਨਾਂ ਦੀ ਸੇਵਾ ਪ੍ਰਤੀ ਸਮਰਪਿਤ ਹੈ ਅਤੇ ਇਸ ਦੇ ਤਹਿਤ ਮੁਹਾਲੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਤਹਿਤ ਸੋਸ਼ਲ ਡਿਸਟੈਂਸਿੰਗ ਮੈਨਟੇਨ ਕਰਨ ਹਿੱਤ ਜਾਰੀ ਕੀਤੇ ਗਏ ਸਟੈਂਡਰਡ ਅਪਰੇਟਿੰਗ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਕਾਰਖ਼ਾਨੇ ਵਿੱਚ ਝੋਨੇ ਦੀ ਬਿਜਾਈ ਦੌਰਾਨ ਵਰਤੇ ਜਾਣ ਵਾਲ ਲੋੜੀਂਦੇ ਨਦੀਨਨਾਸ਼ਕ ਤਿਆਰ ਕੀਤੇ ਜਾ ਰਹੇ ਹਨ।
ਮਜ਼ਦੂਰ ਦਿਵਸ ਦੇ ਮੌਕੇ ’ਤੇ ਫੈਕਟਰੀ ਵਿੱਚ ਕੰਮ ਕਰ ਰਹੇ ਵਰਕਰਾਂ ਨੂੰ ਸੁੱਕਾ ਰਾਸ਼ਨ ਘਰ ਦੀ ਰਸੋਈ ਦੀ ਵਰਤੋਂ ਲਈ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਕਰੋਨਾ ਦੀ ਮਹਾਮਾਰੀ ਤੋਂ ਬਚਾਅ ਲਈ ਮਜ਼ਦੂਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਮੁਹੱਈਆ ਕਰਵਾਏ ਗਏ। ਇਸ ਮੌਕੇ ਡਿਪਟੀ ਜਨਰਲ ਮੈਨੇਜਰ ਸੰਜੀਵ ਕੁਮਾਰ ਝਾਅ, ਸਮਾਜ ਸੇਵੀ ਸਰਬਜੀਤ ਸਿੰਘ ਬਾਜਵਾ, ਉਦੈ ਨਰਾਇਣ, ਰਾਜੇਸ਼ ਕੁਮਾਰ ਜਿੰਦਲ ਅਤੇ ਸਰਬਜੀਤ ਸਿੰਘ ਨੇ ਮਜ਼ਦੂਰਾਂ ਨੂੰ ਮਈ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…