Nabaz-e-punjab.com

ਮਾਰਕਫੈੱਡ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੀਰਤਨ ਸਮਾਗਮ 7 ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਮਾਰਕਫੈੱਡ ਐਗਰੋ ਕੈਮੀਕਲਜ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਕੀਰਤਨ 7 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਾਰਕਫੈੱਡ ਦੇ ਮੈਨੇਡਿੰਗ ਡਾਇਰੈਕਟਰ ਵਰੁਣ ਰੂਜ਼ਮ ਤੇ ਹੋਰਨਾਂ ਅਧਿਕਾਰੀਆਂ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਾਲਾ ਵਧਾਈਆਂ ਵਾਲਾ ਪੋਸਟਰ\ਕਲੰਡਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਮਾਰਕਫੈੱਡ ਦੇ ਸੀਨੀਅਰ ਮੈਨੇਜਰ ਐਮਪੀਐਸ ਬਰਾੜ, ਡੀਜੀਐਮ ਸੰਜੀਵ ਕੁਮਾਰ ਝਾਅ ਅਤੇ ਸਰਬਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਸਬੰਧੀ ਮਾਰਕਫੈਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…