Share on Facebook Share on Twitter Share on Google+ Share on Pinterest Share on Linkedin ਪ੍ਰਦੂਸ਼ਣ ਦੀ ਰੋਕਥਾਮ ਲਈ ਅਦਾਰਾ ਮਾਰਕਫੈੱਡ ਵੱਲੋਂ ਸਾਡਾ ਸੋਹਣਾ ਪੰਜਾਬ ਵਿਸ਼ੇ ’ਤੇ ਪ੍ਰੋਗਰਾਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ: ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਸਬੰਧੀ ਅਦਾਰਾ ਮਾਰਕਫੈਡ (ਪੰਜਾਬ) ਵੱਲੋਂ ਸਾਡਾ ਸੋਹਣਾ ਪੰਜਾਬ ਵਿਸ਼ੇ ’ਤੇ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿੱਚ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮ”ੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਮ. ਆਈ. ਈ. ਭਾਰਤ ਸਰਕਾਰ ਇੰਜ: ਸੰਦੀਪ ਬਹਿਲ ਅਤੇ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਨੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਸਬੰਧੀ ਵਿਚਾਰ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਵੱਧਣ ਦੇ ਮੁੱਖ ਕਾਰਨ ਨਦੀ, ਨਾਲੇ, ਪਹਾੜਾ, ਜੰਗਲਾਂ ਦੀ ਬੇਤਹਾਸ਼ਾ ਕਟਾਈ, ਵੱਡੀਆਂ ਵੱਡੀਆਂ ਉਸਾਰੀਆਂ, ਰੁੱਖਾਂ ਦਾ ਨਾ ਲਗਾਉਣਾ, ਪਲਾਸਟਿਕ ਤੇ ਪਾਬੰਧੀ ਦੇ ਬਾਵਜੂਦ ਲਿਫਾਇਆਂ ਦੀ ਵਰਤੋਂ ਇਹ ਸਭ ਜੰਗਲੀ ਜੀਵ ਜੰਤੂ ਅਤੇ ਮਨੁੱਖਤਾ ਲਈ ਬਹੁਤ ਵੱਡਾ ਖਤਰਾ ਬਣਦਾ ਜਾ ਰਹੀ ਹੈ। ਇਸ ਮੌਕੇ ਇੰਜ: ਸੰਦੀਪ ਬਹਿਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੈਸ਼ਨਲ ਗਰੀਨਲ ਟਰਬਿਉਨਲ ਦੀਆਂ ਅਤੇ ਨਿਆਂ ਪਾਲਕਾ ਵੱਲੋਂ ਕੋਰਟ ਦੀਆਂ ਹਦਾਇਤਾਂ ਮੁਤਾਬਕ ਸਖਤੀ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦੀ ਹੈ। ਇਸ ਮੌਕੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ