nabaz-e-punjab.com

ਸ੍ਰੀ ਗੁਰੂ ਰਵਿਦਾਸ ਭਵਨ ਵਿੱਚ 10 ਗਰੀਬ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਮੁਹਾਲੀ ਡਿਵੈਲਪਮੈਂਟ ਅਤੇ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਕੌਂਸਲਰ ਫੂਲਰਾਜ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿੱਚ ਸਮੂਹਿਕ ਵਿਆਹ ਸਮਾਗਮ ਆਯੋਜਿਤ ਕਰਕੇ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ ਅਤੇ ਹਰੇਕ ਨਵ ਵਿਆਹੇ ਜੋੜੇ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਘਰੇਲੂ ਸਮਾਨ ਵੀ ਦਿੱਤਾ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੀਤੀ 2 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ। ਜਿਨ੍ਹਾਂ ਦੇ ਅੱਜ ਸਵੇਰੇ ਭੋਗ ਪਾਏ ਗਏ ਅਤੇ ਬਰਾਤੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵਿਆਹ ਦੀਆਂ ਰਸਮਾਂ ਤੋਂ ਬਾਅਦ ਪੂਰੇ ਰੀਤੀ ਰਿਵਾਜ਼ਾਂ ਅਨੁਸਾਰ ਲੜਕੀਆਂ ਦੀਆਂ ਡੋਲੀਆਂ ਤੋਰੀਆਂ ਗਈਆਂ।
ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜੇਐਲਪੀਐਲ ਦੇ ਡਾਇਰੈਕਟਰ ਪਰਮਜੀਤ ਸਿੰਘ, ਬਾਬਾ ਅਮਰਾਓ ਸਿੰਘ, ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਸਮਾਗਮ ਵਿੱਚ ਪਹੁੰਚ ਕੇ ਨਵ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦਿਹਾਤੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਦੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਅਕਾਲੀ ਕੌਂਸਲਰ ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਸਤਵੀਰ ਸਿੰਘ ਧਨੋਆ, ਗੁਰਮੀਤ ਕੌਰ,ਭਾਜਪਾ ਕੌਂਸਲਰ ਅਸ਼ੋਕ ਝਾਅ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਮਨਮੋਹਨ ਸਿੰਘ ਲੰਗ, ਇਸਤਰੀ ਅਕਾਲੀ ਦਲ ਦੀ ਸਕੱਤਰ ਜਨਰਲ ਸਤਵੰਤ ਕੌਰ ਜੌਹਲ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਸਮੇਤ ਸੰਸਥਾ ਦੇ ਜਨਰਲ ਸਕੱਤਰ ਅਕਵਿੰਦਰ ਸਿੰਘ ਗੋਸਲ, ਸਰਪ੍ਰਸਤ ਉਤਮ ਸਿੰਘ, ਸੀਤਲ ਸਿੰਘ, ਜੋਗਿੰਦਰ ਸਿੰਘ ਭੁੱਡਾ, ਜਸਵੀਰ ਸਿੰਘ ਜੱਸੀ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਗੁਰਵਿੰਦਰ ਸਿੰਘ ਸੋਹਲ, ਕੇ.ਐਸ. ਭੱਲਾ, ਸਰਬਜੀਤ ਸਿੰਘ ਸੈਣੀ, ਸੁਰਿੰਦਰ ਸਿੰਘ ਬਿੰਨੀ ਵੀ ਹਾਜ਼ਰ ਸਨ। ਅਖੀਰ ਵਿੱਚ ਮੁੱਖ ਪ੍ਰਬੰਧਕ ਫੂਲਰਾਜ ਸਿੰਘ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…