ਗੁਰਦੁਆਰਾ ਗੁਰਪੁਰਾ ਸਾਹਿਬ ਵਿੱਚ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਮਾਜਰਾ ਵਿਖੇ ਸਥਿਤ ਗੁਰਦਵਾਰਾ ਗੁਰਪੁਰਾ ਸਾਹਿਬ ਵਿਖੇ ਸੰਤ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਮਿਸ਼ਨ ਟਰੱਸਟ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਹੇਠ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦੁਕਾਰਜ ਕਰਵਾਏ ਗਏ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਜਨਰਲ ਸਕੱਤਰ ਜੱਟ ਮਹਾਂ ਸਭਾ ਪੰਜਾਬ, ਭਾਈ ਹਰਜੀਤ ਸਿੰਘ ਹਰਮਨ ਮੁਖ ਪ੍ਰਬੰਧਕ ਗੁਰਦਵਾਰਾ ਗੜ੍ਹੀ ਭੋਰਖਾ ਸਾਹਿਬ, ਰਵਿੰਦਰ ਸਿੰਘ ਵਜੀਦਪੁਰ ਚੇਅਰਮੈਨ ਨਿਊ ਚੰਡੀਗੜ੍ਹ ਪ੍ਰੈਸ ਕੱਲਬ, ਸੁਖਵਿੰਦਰ ਸਿੰਘ ਸੱੁਖੀ ਪ੍ਰਧਾਨ ਨਿਊ ਚੰਡੀਗੜ੍ਹ ਪ੍ਰੈਸ ਕਲੱਬ ਨੇ ਹਾਜ਼ਰੀ ਭਰਦਿਆਂ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਗਲਬਾਤ ਕਰਦਿਆਂ ਸੰਤ ਬਾਬਾ ਭੁਪਿੰਦਰ ਸਿੰਘ ਮਾਜਰਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਮਿਸ਼ਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦੁਕਾਰਜ ਕਰਨ ਦੀ ਸੇਵਾ ਅਰੰਭੀ ਗਈ ਹੈ ਜਿਸ ਤਹਿਤ ਅੱਜ ਵੀ ਇੱਕ ਪਰਿਵਾਰ ਦੀ ਲੜਕੀ ਦੇ ਅਨੰਦੁਕਾਰਜ ਕੀਤੇ ਗਏ। ਇਸ ਮੌਕੇ ਚੇਅਰਪਰਸ਼ਨ ਮਨਜੀਤ ਕੌਰ ਮਾਜਰਾ, ਕੁਲਵੰਤ ਸਿੰਘ ਭੀਮ, ਨੰਬਰਦਾਰ ਹਰਦਿਆਲ ਸਿੰਘ, ਮਿੰਟੂ ਬੇਰ, ਦਵਿੰਦਰ ਸਿੰਘ, ਜਗਦੇਵ ਸਿੰਘ, ਗੁਰਦਰਸ਼ਨ ਸਿੰਘ, ਸੋਨੂੰ ਖੇੜਾ, ਦੇਸਰਾਜ ਮਾਜਰੀ, ਗੁਰਚਰਨ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…