nabaz-e-punjab.com

ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿੱਚ 4 ਨਵੰਬਰ ਨੂੰ ਕੀਤੇ ਜਾਣਗੇ ਲੋੜਵੰਦ ਲੜਕੀਆਂ ਦੇ ਵਿਆਹ

ਮੁਹਾਲੀ ਡਿਵੈਲਪਮੈਂਟ ਐਂਡ ਵੈਲਫ਼ੇਅਰ ਐਸੋਸੀਏਸ਼ਨ ਦੀ ਚੋਣ, ਮੇਅਰ ਨੂੰ ਸਰਪ੍ਰਸਤ ਅਤੇ ਫੂਲਰਾਜ ਸਿੰਘ ਨੂੰ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਮੁਹਾਲੀ ਡਿਵੈਲਪਮੈਂਟ ਐਂਡ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ। ਐਸੋਸੀਏਸ਼ਨ ਦੀ ਇਹ ਮੀਟਿੰਗ ਜੇਐਲਪੀਐਲ ਦੇ ਐਮ.ਡੀ ਅਤੇ ਮੇਅਰ ਕੁਲਵੰਤ ਸਿੰਘ ਦੀ ਰਹਿਨੁਮਾਈ ਵਿੱਚ ਕੀਤੀ। ਜਿਸ ਵਿੱਚ ਉਨ੍ਹਾਂ ਨੂੰ ਐਸੋਸੀਏਸ਼ਨ ਦਾ ਸਰਪ੍ਰਸਤ ਚੁਣਿਆ ਗਿਆ ਅਤੇ ਕੌਂਸਲਰ ਫੂਲਰਾਜ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਹੋਰਨਾਂ ਮੈਂਬਰਾਂ ਦੀ ਚੋਣ ਵੀ ਕੀਤੀ ਗਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਚੋਣ ਤੋਂ ਬਾਅਦ ਫ਼ੈਸਲਾ ਕੀਤਾ ਕਿ ਸ਼ਹਿਰ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਇਆ ਕਰਨਗੇ। ਇਸ ਲਈ ਐਸੋਸੀਏਸ਼ਨ ਵਲੋਂ ਹਰ ਵਾਰਡ ਵਿੱਚ ਇੱਕ 11 ਮੈਂਬਰੀ ਕਮੇਟੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਮੌਜੂਦ ਮੈਂਬਰਾਂ ਨੇ 4 ਨਵੰਬਰ ਨੂੰ ਲੋੜਵੰਦਾਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਜੋ ਕਿ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼-7 ਵਿੱਚ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਲੋੜਵੰਦਾਂ ਨੂੰ ਘਰੇਲੂ ਵਰਤੋਂ ਦਾ ਸਮਾਨ ਵੀ ਦਿਤਾ ਜਾਵੇਗਾ ਅਤੇ ਬਰਾਤਾਂ ਦੀ ਆਊੂ ਭਗਤ ਵੀ ਕੀਤੀ ਜਾਵੇਗੀ।
ਇਸ ਮੌਕੇ ਅਸ਼ਵਨੀ ਕੁਮਾਰ ਸੰਭਾਲਕੀ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਹਰਵਿੰਦਰ ਸਿੰਘ ਸੈਣੀ, ਹਰਪਾਲ ਚੰਨਾ, ਅਮਰੀਕ ਸਿੰਘ ਤਹਿਸੀਲਦਾਰ, ਅਰੁਣ ਗੋਇਲ, ਜਸਪਾਲ ਸਿੰਘ ਮਟੌਰ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਭਿੰਦਾ, ਧਰਮਪਾਲ ਸਿੰਘ ਸੰਧੂ, ਜਸਵੀਰ ਸਿੰਘ ਜੱਸੀ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ, ਦਵਿੰਦਰ ਸਿੰਘ ਜੁਗਨੀ, ਜੇ.ਐਮ. ਪੁੱਡਾ, ਗੁਰਪ੍ਰੀਤ ਕੌਰ, ਕੁਲਦੀਪ ਸਿੰਘ ਦੂਮੀ, ਗੁਰਜੰਟ ਸਿੰਘ ਜੇਈ, ਪਿਆਰਾ ਸਿੰਘ, ਮਹਿੰਦਰ ਸਿੰਘ, ਜੇਪੀ ਸਿੰਘ (ਗੱਬਰ), ਜੇ.ਐਸ. ਪੁੱਡਾ, ਸੁਰਿੰਦਰ ਸਿੰਘ ਵਿਨੀ, ਗੁਰਪ੍ਰੀਤ ਕੌਰ, ਸੁਖਮਿੰਦਰ ਸਿੰਘ ਬਰਨਾਲਾ, ਸ਼ੀਤਲ ਸਿੰਘ, ਫ਼ੌਜਾ ਸਿੰਘ, ਐਸ.ਐਸ. ਵਾਹਲਾ, ਵਿੱਕੀ, ਏ.ਐਸ. ਬੱਲੋਪੁਰੀ, ਸੁਰਿੰਦਰ ਸਿੰਘ ਵਿੱਕੀ, ਬਲਵਿੰਦਰ ਭਾਊ ਅਤੇ ਗੁਰਵਿੰਦਰ ਸੋਹਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…