Share on Facebook Share on Twitter Share on Google+ Share on Pinterest Share on Linkedin ਮੈਰਿਜ ਪੈਲੇਸ, ਰਿਜ਼ੋਰਟ ਤੇ ਰੈਸਟੋਰੈਂਟਾਂ ਦੇ ਮਾਲਕ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਸਾਕਸ਼ੀ ਸਾਹਨੀ ਰੈਸਟੋਰੈਂਟਾਂ, ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀ ਬੁਕਿੰਗ ਬਾਰੇ ਡੀਸੀ ਦਫ਼ਤਰ ਨੂੰ ਰੋਜ਼ਾਨਾ ਰਿਪੋਰਟ ਭੇਜਣ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ: ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੈਰਿਜ ਪੈਲੇਸ, ਰਿਜ਼ੋਰਟ ਅਤੇ ਰੈਸਟੋਰੈਂਟ ਮਾਲਕਾਂ ਨਾਲ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਸਮੂਹ ਮੈਰਿਜ ਪੈਲੇਸ, ਰਿਜ਼ੋਰਟ ਅਤੇ ਰੈਸਟੋਰੈਂਟ ਮਾਲਕ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾ ਕੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਮੈਰਿਜ ਪੈਲੇਸ ਮਾਲਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਰਾਜਸੀ ਪਾਰਟੀ ਜਾਂ ਉਨ੍ਹਾਂ ਦਾ ਨੁਮਾਇੰਦਾ ਰੈਲੀ/ਜਲਸਾ ਕਰਨ ਲਈ ਆਉਂਦਾ ਹੈ ਤਾਂ ਉਸ ਦੀ ਬੁਕਿੰਗ ਪਰਚੀ ਕੱਟੀ ਜਾਵੇ, ਜਿਸ ਦੇ ਆਧਾਰ ਤੇ ਪ੍ਰਵਾਨਗੀ ਜਾਰੀ ਕੀਤੀ ਜਾਵੇਗੀ। ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮੈਰਿਜ ਪੈਲੇਸ, ਰਿਜ਼ੋਰਟ ਅਤੇ ਰੈਸਟੋਰੈਂਟ ਮਾਲਕਾਂ ਨੂੰ ਲੋਕ ਸਭਾ ਚੋਣਾਂ ਤੱਕ ਰੋਜ਼ਾਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਮੈਰਿਜ ਪੈਲਸਾਂ, ਰਿਜ਼ੋਰਟਾਂ ਅਤੇ ਰੈਸਟੋਰੈਂਟਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀ ਬੁਕਿੰਗ ਬਾਰੇ ਤੁਰੰਤ ਰਿਪੋਰਟ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰ ਸਮਾਗਮ/ਰੈਲੀ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ ਅਤੇ ਪ੍ਰਵਾਨਗੀ/ਸਰਟੀਫਿਕੇਟ ਉਮੀਦਵਾਰ, ਰਾਜਸੀ ਪਾਰਟੀ, ਮੈਰਿਜ ਪੈਲੇਸ/ਰਿਜ਼ੋਰਟ/ਰੈਸਟੋਰੈਂਟ ਪਾਸ ਹੋਣਾ ਜ਼ਰੂਰੀ ਹੈ। ਜੇਕਰ ਪ੍ਰਵਾਨਗੀ ਤੋਂ ਬਿਨਾਂ ਕੋਈ ਰੈਲੀ/ਜਲਸਾ ਕੀਤਾ ਜਾਂਦਾ ਹੈ ਤਾਂ ਇਸ ਨੂੰ ਗ਼ੈਰ-ਕਾਨੂੰਨੀ ਮੰਨਿਆ ਜਾਵੇਗਾ।ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਇਹ ਵੀ ਕਿਹਾ ਕਿ ਮੈਰਿਜ ਪੈਲੇਸ/ਰਿਜ਼ੋਰਟ/ਰੈਸਟੋਰੈਂਟ ਮਾਲਕ ਆਪਣੇ ਮੈਰਿਜ ਪੈਲੇਸ/ਰਿਜ਼ੋਰਟ/ਰੈਸਟੋਰੈਂਟ ਦੀ ਹੱਦ ਅੰਦਰ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਨਹੀਂ ਹੋਣ ਦੇਣਗੇ, ਇਸੇ ਤਰ੍ਹਾਂ ਸ਼ਰਾਬ ਜਾਂ ਚੋਣ ਲੁਭਾਊ ਵਸਤੂਆਂ ਦੀ ਵੰਡ ਨੂੰ ਗੈਰਕਾਨੂੰਨੀ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸ/ਰਿਜ਼ੋਰਟ/ਰੈਸਟੋਰੈਂਟ ਮਾਲਕ ਚੋਣ ਖਰਚੇ ਸਬੰਧੀ ਵੇਰਵੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਸ਼ਰਾਬ ਬਿਨਾਂ ਬਿੱਲ ਪਰਮਿਟ ਤੋਂ ਇਕ ਥਾਂ ਤੋਂ ਦੂਜੀ ਥਾਂ ਨਹੀਂ ਲੈ ਜਾਈ ਜਾ ਸਕੇਗੀ, ਭਾਵੇਂ ਕਿ ਇਸ ਦੀ ਵਰਤੋਂ ਵਿਆਹ ਸ਼ਾਦੀ ਆਦਿ ਲਈ ਕੀਤੀ ਜਾਣੀ ਹੋਵੇ। ਇਸ ਦੇ ਖਰਚੇ ਦਾ ਵੇਰਵਾ ਜ਼ਿਲ੍ਹਾ ਚੋਣ ਅਫ਼ਸਰ ਕੋਲ ਦਰਜ ਕਰਾਉਣਾ ਜ਼ਰੂਰੀ ਹੋਵੇਗਾ।ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਸਮੇਤ ਜਗਜੀਤ ਸਿੰਘ, ਗੁਰਭਜਨ ਸਿੰਘ, ਕਮਲਜੀਤ ਸਿੰਘ, ਦਲਜੀਤਪਾਲ ਸਿੰਘ, ਅਮਨਦੀਪ ਸਿੰਘ ਸਮੇਤ ਕਈ ਹੋਰ ਮੈਰਿਜ ਪੈਲੇਸ / ਰਿਜ਼ੋਰਟ/ਰੈਸਟੋਰੈਂਟਾਂ ਦੇ ਮਾਲਕ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ