Share on Facebook Share on Twitter Share on Google+ Share on Pinterest Share on Linkedin ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਤੇ ਖੂਨਦਾਨ ਕੈਂਪ 2 ਦਸੰਬਰ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਹੰਸਾਲੀ ਸਾਹਿਬ ਤੱਕ ਪ੍ਰਭਾਤ ਫੇਰੀ ਕੱਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਭਲਕੇ 2 ਦਸੰਬਰ ਨੂੰ ਸਾਲਾਨਾ ਧਾਰਮਿਕ ਸਮਾਗਮ ਅਤੇ ਮੈਗਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਵੇਰੇ ਤੜਕੇ ਸਾਢੇ 5 ਵਜੇ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ ਜੋ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਤਪ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਪਹੁੰਚ ਕੇ ਸਮਾਪਤ ਹੋਈ। ਜਿੱਥੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਨੇ ਸਮੁੱਚੀ ਸੰਗਤ ਦੇ ਦਰਸ਼ਨ ਕੀਤੇ। ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ, ਅੌਰਤਾਂ ਅਤੇ ਬੱਚਿਆਂ ਨੇ ਸ਼ਿਰਕਤ ਕੀਤੀ। ਪ੍ਰਭਾਤ ਫੇਰੀ ਵਿੱਚ ਸੰਗਤ ਨੇ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰ ਸਾਈਕਲਾਂ ਰਾਹੀਂ ਸ਼ਾਮਲ ਹੋ ਕੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਰਸਤੇ ਵਿੱਚ ਸੰਗਤ ਵੱਲੋਂ ਥਾਂ ਥਾਂ ਚਾਹ, ਬਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਭਲਕੇ ਬੁੱਧਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਅਤੇ ਰਾਤ ਤੱਕ ਧਾਰਮਿਕ ਸਮਾਗਮ ਦੌਰਾਨ ਭਾਈ ਮਹਿਲ ਸਿੰਘ ਦਾ ਇੰਟਰ ਨੈਸ਼ਨਲ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰ ਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰ ਨੈਸ਼ਨਲ ਪੰਥਕ ਢਾਡੀ ਜਥਾ, ਭਾਈ ਓਂਕਾਰ ਸਿੰਘ ਊਨਾ ਵਾਲੇ, ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲੇ, ਭਾਈ ਬੰਤਾ ਸਿੰਘ ਭਾਈ ਬਿਧੀਚੰਦ ਜੀ ਸੰਪ੍ਰਦਾਇ ਵਾਲੇ, ਭਾਈ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ