ਸ਼ਹੀਦੀ ਦਿਹਾੜਾ: ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਅਖੰਡ ਪਾਠ ਸਾਹਿਬ ਆਰੰਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਿਂੲਸ ਸਬੰਧੀ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ 25 ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੇ ਖ਼ਾਲਸਾ ਰਾਜ ਸਥਾਪਿਤ ਕੀਤੀ ਸੀ ਅਤੇ ਮੁਗ਼ਲਾਂ ਦੇ ਜ਼ੁਲਮਾਂ ਦੇ ਸਤਾਏ ਲੋਕਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਅਤੇ ਕਿਰਤੀਆਂ ਨੂੰ ਉਨ੍ਹਾਂ ਦੇ ਹੱਕ ਦਿਵਾਏ।
ਇਸ ਮੌਕੇ ਐਸਜੀਪੀਸੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਮੈਨੇਜਰ ਗੁਰਬਖ਼ਸ਼ ਸਿੰਘ, ਮੀਤ ਮੈਨੇਜਰ ਸੁਖਜਿੰਦਰ ਸਿੰਘ, ਚੇਅਰਮੈਨ ਮਨਜੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ ਭਿੰਡਰ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰੇਸ਼ਮ ਸਿੰਘ ਛਾਪਾਂ ਬੀੜ ਬਾਬਾ ਬੁੱਢਾ ਜੀ ਚਬਾਲ, ਪ੍ਰਭਜੀਤ ਸਿੰਘ, ਪਰਮਿੰਦਰ ਸਿੰਘ ਤਸੌਲੀ, ਗੁਰਮੀਤ ਸਿੰਘ, ਜਗਜੀਤ ਸਿੰਘ ਸਿੱਧੂ ਅਤੇ ਭਾਈ ਸੁਖਦੇਵ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…