ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਦੀਪ ਸਿੰਘ ਚਮਿੰਡਾ ਲੁਧਿਆਣੇ ਵਾਲਿਆਂ ਦੇ ਗੋਲਡ ਮੈਡਾਲਿਸ਼ਟ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਬਾਲ ਉਮਰੇ ਦਸਮ ਪਿਤਾ ਜੀ ਨੇ ਆਪਣੇ ਪਿਤਾ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਕਰਕੇ ਹੀ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ।
ਭਾਈ ਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬਾਬਾ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਬਲਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ । ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਸਾਹਿਬ ਵਲੋ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …