Share on Facebook Share on Twitter Share on Google+ Share on Pinterest Share on Linkedin ਸ਼ਹੀਦਏਆਜ਼ਮ ਸ੍ਰ. ਭਗਤ ਸਿੰਘ ਦੇ ਦਿਹਾੜੇ ’ਤੇ ਛੁੱਟੀ ਨਾ ਕਰਨਾ ਸਰਕਾਰ ਲਈ ਮੰਦਭਾਗਾ: ਸਤਿੰਦਰ ਗਿੱਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ -ਪੰਜਾਬੀਅਤ ਅਤੇ ਧਰਮ ਦੇ ਨਾਂ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਤੱਥ ਦੀ ਗਵਾਹੀ ਇਹ ਫੈਸਲਾ ਭਰਦਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪੂਰੇ ਦੇਸ਼ ਲਈ ਆਪਣੀ ਕੁਰਬਾਨੀ ਦੇ ਦੇਣ ਵਾਲੇ ਅਤੇ ਦੇਸ਼ ਨੂੰ ਗੁਲਾਮੀ ਦੀਆਂ ੰਜਜਰੀਰਾਂ ਤੋਂ ਮੁਕਤ ਕਰਾਉਣ ਵਾਲੇ ਪੰਜਾਬ ਦੇ ਮਹਾਨ ਸਪੂਤ ਸ਼ਹੀਦੇ-ਏ ਆਜਮ ਸਰਦਾਰ ਭਗਤ ਦੇ ਦਿਹਾੜੇ ’ਤੇ ਛੁੱਟੀ ਨਾ ਕਰਨ ਦਾ ਐਲਾਨ ਕਰਕੇ ਸਮੁੱਚੇ ਜਗਤ ਵਿਚ ਪੰਜਾਬੀਅਤ ਨੂੰ ਸ਼ਰਮਸਾਰ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲਾ੍ਹ ਐੱਸ.ਏ.ਐੱਸ. ਨਗਰ ਦੇ ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਸ਼ਹੀਦੇ-ਏ ਆਜਮ ਸਰਦਾਰ ਭਗਤ ਦੇ ਦਿਹਾੜੇ ‘ਤੇ ਵੱਖ ਵੱਖ ਥਾਵਾਂ ‘ਤੇ ਸਮਾਰੋਹ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕੀਤੀ ਜਾ ਰਹੀ ਹੈ ਪਰ ਪੰਜਾਬ ਦੀ ਕਾਂਰਸ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਤੋਂ ਲਾਂਭੇ ਕਰ ਦਿੱਤਾ ਹੈ ਜੋ ਇਨ੍ਹਾਂ ਸਮਾਰੋਹਾਂ ਵਿਚ ਸ਼ਿਰਕਤ ਕਰਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਜਲੀ ਦੇਣਾ ਚਾਹੁੰਦੇ ਸਨ। ਗਿੱਲ ਨੇ ਕਿਹਾ ਕਿ ਸ਼ਹੀਦੇ-ਏ ਆਜਮ ਸਰਦਾਰ ਭਗਤ ਦੇ ਦਿਹਾੜੇ ‘ਤੇ ਛੁੱਟੀ ਨਾ ਕਰਨ ਕਰਕੇ ਕੈਪਟਨ ਸਰਕਾਰ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਨੀ ਥੋੜੀ ਹੈ ਅਤੇ ਇਹ ਇੱਕ ਮੰਦਭਾਗਾ ਕਦਮ ਚੁੱਕਿਆ ਹੈ ਕੈਪਟਨ ਸਰਕਾਰ ਨੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ