ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ, ਮੁੱਖ ਸਲਾਹਕਾਰ ਹਰਦੇਵ ਸਿੰਘ ਕਲੇਰ ਦੀ ਅਗਵਾਈ ਹੇਠ ਪੰਜਾਬ ਸਕੂਲ ਬੋਰਡ ਦੇ ਆਡੀਟੋਰੀਅਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਸਕੱਤਰ ਪਰਲੀਨ ਕੌਰ ਬਰਾੜ ਨੇ ਕੀਤੀ। ਮੁਲਾਜ਼ਮ ਜਥੇਬੰਦੀ ਦੀ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਵੀ ਹਾਜ਼ਰੀ ਭਰੀ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਅਦਾਰੇ ਦੇ ਸੇਵਾਮੁਕਤ ਅਧਿਕਾਰੀਆਂ ਦੀ ਜਥੇਬੰਦੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ’ਤੇ ਕੁਰਬਾਨ ਹੋਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮੀਡੀਆ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੁੱਖ ਬੁਲਾਰੇ ਵਜੋਂ ਡਾ. ਚਮਨ ਲਾਲ ਸਾਬਕਾ ਪ੍ਰੋਫੈਸਰ ਜੇਐਨਯੂ ਦਿੱਲੀ ਅਤੇ ਭਾਰਤੀ ਮਹਿਲਾ ਫੈਡਰੇਸ਼ਨ ਦੀ ਸਕੱਤਰ ਡਾ. ਕੰਵਲਜੀਤ ਕੌਰ ਢਿੱਲੋਂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ।

ਦੂਜੇ ਸੈਸ਼ਨ ਵਿੱਚ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਦਰਸ਼ਨ ਤਿਊਣਾ, ਮਨਜੀਤ ਕੌਰ ਮੁਹਾਲੀ, ਜੁਗਰਾਜ ਜੋਗ, ਰਤਨ ਸਿੰਘ ਬਾਬਕਵਾਲਾ, ਜੋਗਾ ਸਿੰਘ ਤਰਕਸ਼ੀਲ, ਹਰਬੰਸ ਕੌਰ ਗਿੱਲ, ਤਰਸੇਮ ਰਾਜ, ਹਰਵਿੰਦਰ ਸਿੰਘ ਚੰਡੀਗੜ੍ਹ, ਬਾਬੂ ਰਾਮ ਦੀਵਾਨਾ ਅਤੇ ਗੁਰਮੇਲ ਸਿੰਘ ਮੌਜੋਵਾਲ ਨੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਗੀਤ ਗਾਏ। ਜਦੋਂਕਿ ਛੋਟੀਆਂ ਬੱਚੀਆਂ ਗੁਨਤਾਸ ਕੌਰ ਅਤੇ ਮਹਿਤਾਬ ਕੌਰ ਨੇ ਸ਼ਹੀਦਾਂ ਦੀ ਯਾਦ ਵਿੱਚ ਕਵਿਤਾਵਾਂ ਪੜ੍ਹੀਆਂ ਅਤੇ ਨਾਅਰੇ ਲਗਾ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਅਖੀਰ ਵਿੱਚ ਬੋਰਡ ਦੇ ਚੇਅਰਮੈਨ ਨੇ ਸਮਾਗਮ ਵਿੱਚ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਅਤੇ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਬਜਟ ਸੈਸ਼ਨ ਦੌਰਾਨ ਮੁਹਾਲੀ ਤੋਂ ਵਿਧਾਨ ਸਭਾ ਵੱਲ ਚਾਲੇ ਪਾਉਣਗੇ ਮੁਲਾਜ਼ਮ ਤੇ ਪੈਨਸ਼ਨਰਜ਼

ਬਜਟ ਸੈਸ਼ਨ ਦੌਰਾਨ ਮੁਹਾਲੀ ਤੋਂ ਵਿਧਾਨ ਸਭਾ ਵੱਲ ਚਾਲੇ ਪਾਉਣਗੇ ਮੁਲਾਜ਼ਮ ਤੇ ਪੈਨਸ਼ਨਰਜ਼ ਦਫ਼ਤਰੀ ਕਾਮਿਆਂ ਵੱਲੋਂ ਸ…