Share on Facebook Share on Twitter Share on Google+ Share on Pinterest Share on Linkedin ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ: ਇੱਥੋਂ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਦੁਆਰਾ ਧਰਮ ਦੀ ਖਾਤਰ ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਇ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਕਵੀਸਰੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸੰਤ ਬਾਬਾ ਦਲਜਿੰਦਰ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਰਾਜਵਿੰਦਰ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਅਜ਼ਾਦ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ, ਭਾਈ ਅਰਵਿੰਦਰ ਸਿੰਘ ਚੰਡੀਗੜ੍ਹ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ