ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਕੌਮ ਨੂੰ ਨਵੀਂ ਸ਼ਕਤੀ ਤੇ ਅਡੋਲਤਾ ਦਾ ਸਬਕ ਪੜ੍ਹਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਤੱਤੀ ਤਵੀ ਤੇ ਬੈਠ ਕੇ ਉਚਾਰਨ ਕੀਤਾ ਸੀ ਕਿ ਤੇਰਾਂ ਭਾਣਾ ਮੀਠਾ ਲਾਗੇ ਜਿੱਥੇ ਸਾਰੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਰਜ਼ਾ ਵਿੱਚ ਰਹਿਣ ਦਾ ਸਬਕ ਪੜ੍ਹਾਇਆ ਉੱਥੇ ਕੌਮ ਅੰਦਰ ਮਾਰਸ਼ਲ ਜਜ਼ਬਾ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਹੀ ਪੈਦਾ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ (ਆਪ) ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਤੇ ਮੁਹਾਲੀ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਨਤਮਸਤਕ ਹੁੰਦਿਆਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵਿੱਚ ਹਾਜ਼ਰੀ ਭਰਦਿਆਂ ਆਖੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਹਿਮ ਦਿਨ ਹੈ ਪੰਥ ਦਰਦੀ ਸੰਗਤਾਂ ਨੂੰ ਸੰਜੀਦਗੀ ਨਾਲ ਕੌਮ ਦੀ ਸ਼ਾਨ ਅਤੇ ਚੜ੍ਹਦੀ ਕਲਾਂ ਲਈ ਉਪਰਾਲੇ ਕਰਨੇ ਚਾਹੀਦੇ ਹਨ। ਕੁਲਵੰਤ ਸਿੰਘ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸੰਗਤਾਂ ਲਈ ਲਗਾਈ ਗਈ ਛਬੀਲ ਵਿੱਚ ਸੇਵਾ ਨਿਭਾਈ ਅਤੇ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਸੰਗਤਾਂ ਨੂੰ ਜੀ ਆਇਆਂ ਵੀ ਆਖਿਆ।
ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਰਜਿੰਦਰ ਸ਼ਰਮਾ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਕਰਨੈਲ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ ਬਿੰਦਰ, ਅਮਰੀਕ ਸਿੰਘ, ਗੁਰਸੇਵਕ ਸਿੰਘ, ਕਰਤਾਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ ਖਾਲਸਾ, ਤਰਨਪ੍ਰੀਤ ਸਿੰਘ ਪੱਪੂ, ਇੰਦਰਜੀਤ ਕੌਰ, ਹਰਵਿੰਦਰ ਕੌਰ ਸੋਨੀਆਂ, ਸਵਰਨ ਲਤਾਂ, ਜਸਵਿੰਦਰ ਕੌਰ, ਰਘਬੀਰ ਸਿੰਘ, ਆਰਐਸ ਢਿੱਲੋਂ, ਕੁਲਦੀਪ ਸਿੰਘ, ਲਖਵੀਰ ਸਿੰਘ, ਜੁਗਿੰਦਰ ਸਿੰਘ, ਕੁਲਦੀਪ ਸਿੰਘ ਜੇਸੀਟੀ ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ,ਰਮਣੀਕ ਸਿੰਘ, ਸੁਖਬੀਰ ਸਿੰਘ ਭਾਟੀਆ, ਕਬੀਰ ਆਦਿ ਹਾਜ਼ਰ ਸਨ।

Check Also

ਬਿਜਲੀ ਕਾਮਿਆਂ ਦੀ ਦੇਸ਼-ਵਿਆਪੀ ਹੜਤਾਲ ਲਈ ਲਾਮਬੰਦੀ ਜ਼ੋਰਾਂ ’ਤੇ, ਰੈਲੀ ਕੀਤੀ

ਬਿਜਲੀ ਕਾਮਿਆਂ ਦੀ ਦੇਸ਼-ਵਿਆਪੀ ਹੜਤਾਲ ਲਈ ਲਾਮਬੰਦੀ ਜ਼ੋਰਾਂ ’ਤੇ, ਰੈਲੀ ਕੀਤੀ ਮੁਹਾਲੀ ਸਰਕਲ ਦੇ ਦਫ਼ਤਰ ਬਾਹਰ ਰ…