Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਨਵੀਂ ਸ਼ਕਤੀ ਤੇ ਅਡੋਲਤਾ ਦਾ ਸਬਕ ਪੜ੍ਹਾਇਆ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਮੌਕੇ ਸ਼ੁੱਕਰਵਾਰ ਨੂੰ ਮੁਹਾਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰੀ ਅਤੇ ਇੱਥੋਂ ਦੇ ਫੇਜ਼-11 ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ’ਤੇ ਸੰਗਤਾਂ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਥ ਦਰਦੀ ਸੰਗਤ ਨੂੰ ਅੱਜ ਸ਼ਹੀਦੀ ਦਿਹਾੜੇ ’ਤੇ ਸੰਜੀਦਗੀ ਨਾਲ ਸਿੱਖ ਕੌਮ ਦੀ ਸ਼ਾਨ ਅਤੇ ਚੜ੍ਹਦੀ ਕਲਾ ਲਈ ਉਪਰਾਲੇ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਤੱਤੀ ਤਵੀ ਉੱਤੇ ਬੈਠ ਕੇ ਉਚਾਰਣ ਕੀਤਾ ਸੀ ਕਿ ਤੇਰਾ ਭਾਣਾ ਮਿੱਠਾ ਲਾਗੇ। ਸਾਰੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਰਜਾ ਵਿੱਚ ਰਹਿਣ ਦਾ ਸਬਕ ਪੜਾਇਆ ਅਤੇ ਸਿੱਖ ਕੌਮ ਵਿੱਚ ਮਾਰਸ਼ਲ ਜ਼ਜਬਾ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਹੀ ਪੈਦਾ ਹੋਇਆ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ, ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ, ਯੂਥ ਆਗੂ ਜਸਰਾਜ ਸਿੰਘ ਸੋਨੂ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਜੀਤ ਸਿੰਘ, ਬਲਜੀਤ ਸਿੰਘ ਖੋਖਰ, ਦਲਜੀਤ ਸਿੰਘ, ਗੁਰਦੀਪ ਸਿੰਘ, ਗੁਰਸ਼ਰਨ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ