nabaz-e-punjab.com

ਬੰਦੀ ਸਿੰਘਾਂ ਦੀ ਰਿਹਾਈ ਲਈ ਹੱਥਾਂ ਵਿੱਚ ਤਖ਼ਤੀਆ ਫੜ ਕੇ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ

ਭਾਰਤੀ ਹਕੂਮਤ ’ਤੇ ਸਿੱਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਵਹਾਰ ਕਰਕੇ ਗੁਲਾਮੀ ਦਾ ਅਹਿਸਾਸ ਕਰਵਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਅੰਮ੍ਰਿਤਸਰ, 16 ਨਵੰਬਰ:
ਪਰਵਾਸੀ ਸਿੱਖ ਜਗਤਾਰ ਸਿੰਘ ਜੌਹਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਿਥੇ ਇੰਗਲੈਡ ਦੇ ਮੈਂਬਰ ਪਾਰਲੀਮੈਂਟ ਤਨਜੀਤ ਸਿੰਘ ਨਾਗੀ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਸ ਗ੍ਰਿਫ਼ਤਾਰੀ ਤੇ ਰੋਸ ਪ੍ਰਗਟ ਕੀਤਾ ਹੈ। ਉਥੇ ਮੇਅਰ ਜਗਤਾਰ ਸਿੰਘ ਵੱਲੋਂ ਵੀ ਨਾਰਾਜ਼ਗੀ ਜਾਹਿਰ ਕਰਨ ਉਪਰੰਤ ਬੀਤੇ ਦਿਨੀਂ ਸੈਂਕੜੇ ਸਿੱਖ ਨੌਜਵਾਨਾਂ ਨੇ ਹੱਥਾਂ ਵਿੱਚ ਤਖ਼ਤੀਆ ਫੜ ਕੇ ਬੰਦੀ ਸਿੱਖਾਂ ਦੀ ਰਿਹਾਈ ਮੰਗ ਕਰਦਿਆ ਕਿਹਾ ਕਿ ਭਾਰਤੀ ਹਕੂਮਤ ਸਿੱਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਵਹਾਰ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋ ਚੰਦ ਕਦਮ ਦੂਰ ਸਾਰਗੜੀ ਚੌਕ ਵਿਖੇ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੇ ਸਾਹਮਣੇ ਸਿੱਖ ਨੌਜਵਾਨਾਂ ਨੇ ਹੱਥਾਂ ਵਿੱਚ ਬੰਦੀ ਛੋੜ ਦੀਆ ਤਖ਼ਤੀਆ ਫੜ ਕੇ ਰੋਸ ਪ੍ਰਗਟ ਕੀਤਾ ਤੇ ਕਿਹਾ ਕਿ ਉਹ ਕਿਸੇ ਵੀ ਜਥੇਬੰਦੀ ਨਾਲ ਸਬੰਧਤ ਨਹੀ ਹਨ ਪਰ ਪੰਜਾਬ ਸਰਕਾਰ ਵੱਲੋ ਜਿਸ ਤਰੀਕੇ ਨਾਲ ਵਿਦੇਸ਼ਾਂ ਤੋ ਆਉਣ ਵਾਲੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ ਵੱਖ ਕੇਸਾ ਵਿੱਚ ਫਸਾਇਆ ਜਾ ਰਿਹਾ ਹੈ। ਉਸ ਨੂੰ ਲੈ ਕੇ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀ ਪੂਰੇ ਹਿੰਦੋਸਤਾਨ ਵਿੱਚ ਗਿਣਤੀ ਸਿਰਫ 1.71 ਫੀਸਦੀ ਹੈ ਤੇ ਪੰਜਾਬ ਦੀਆ ਪਾਰਲੀਮਾਨੀ ਸੀਟਾਂ ਵੀ ਸਿਰਫ 13 ਹਨ। ਜਿਹਨਾਂ ਵਿੱਚ ਸਿੱਖ ਸੰਸਦ ਮੈਂਬਰ ਬੜੀ ਮੁਸ਼ਕਲ ਨਾਲ ਅੱਧੇ ਕੁ ਹੀ ਬਣਦੇ ਹਨ। ਜਿਸ ਕਰਕੇ ਕੇਂਦਰ ਸਰਕਾਰ ਨੂੰ ਸਿੱਖਾਂ ਦੀ ਕੋਈ ਪ੍ਰਵਾਹ ਨਹੀ ਹੈ।
ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਸਮੇਤ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਉਹ ਸਿੱਖ ਵੀ ਨਾਜਾਇਜ਼ ਤੌਰ ਤੇ ਬੰਦ ਕਰਕੇ ਰੱਖੇ ਹੋਏ ਹਨ ਜਿਹੜੇ ਅਦਾਲਤਾਂ ਵੱਲੋ ਦਿੱਤੀਆ ਸਜ਼ਾਵਾਂ ਵੀ ਪੂਰੀਆ ਕਰ ਚੁੱਕੇ ਹਨ ਅਤੇ ਸਰਕਾਰ ਦੀ ਇਹ ਕਾਰਵਾਈ ਜਿਥੇ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਉਥੇ ਅੰਤਰਰਾਸ਼ਟਰੀ ਨਿਯਮਾਂ ਦੀ ਵੀ ਘੋਰ ਉਲੰਘਣਾ ਹੈ। ਰੋਸ ਪ੍ਰਗਟ ਕਰਨ ਵਾਲਿਆ ਵਿੱਚ ਸ਼ਾਮਲ ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਰੋਸ ਪੂਰੀ ਤਰ੍ਹਾ ਸ਼ਾਤਮਈ ਹੈ ਤੇ ਉਹ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਹ ਸਿੱਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਰਗਾ ਵਰਤਾਓ ਨਾ ਕਰਨ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਲਈ ਬੰਦੀ ਸਿੱਖਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…