ਕਮਲਜੀਤ ਰੂਬੀ ਦੀ ਅਗਵਾਈ ਹੇਠ ਅਕਾਲੀ-ਬਸਪਾ ਉਮੀਦਵਾਰ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ

ਆਈਟੀ ਸਿਟੀ ਵਿੱਚ ਸਨਅਤਾਂ ਸਥਾਪਿਤ ਕਰਵਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ: ਪਰਵਿੰਦਰ ਸੋਹਾਣਾ

ਅਕਾਲੀ-ਬਸਪਾ ਸਰਕਾਰ ਬਣਨ ’ਤੇ ਮੁਹਾਲੀ ਨੂੰ ਕਾਰਗੋ ਹੱਬ ਬਣਾਇਆ ਜਾਵੇਗਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-9 ਵਿਖੇ ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ, ਜੋ ਰੈਲੀ ਵਿੱਚ ਤਬਦੀਲ ਹੋ ਗਈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਮੁਕਾਬਲਾ ਕਰਨ ਲਈ ਬੂਥ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਵਾਲੇ ਨਾਲ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਆਈਟੀ ਸਿਟੀ ਮੁਹਾਲੀ ਵਿੱਚ ਵੱਡੀਆਂ ਕੰਪਨੀਆਂ ਸਥਾਪਿਤ ਕਰਵਾ ਕੇ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ ਨੇੜੇ ਕਾਰਗੋ ਹੱਬ ਬਣਾਇਆ ਜਾਵੇਗਾ। ਜਿਸ ਨਾਲ ਇੱਥੋਂ ਅੰਤਰਰਾਸ਼ਟਰੀ ਪੱਧਰ ’ਤੇ ਸਾਮਾਨ ਦੀ ਢੋਅ ਢੁਆਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਅਤੇ ਆਪਣੇ ਪੈਰਾਂ ’ਤੇ ਖੜਾ ਹੋਣ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਭੁੱਲਰ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਆਗੂ ਕਮਲਜੀਤ ਸਿੰਘ ਬੜੀ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਹਰਿਮੰਦਰ ਪੱਤੋਂ, ਅਜੈਪਾਲ ਸਿੰਘ ਮਿੱਡੂਖੇੜਾ, ਜਗਦੀਸ਼ ਸਿੰਘ ਸਰਾਓ, ਸਰਬਜੀਤ ਗੋਲਡੀ, ਸਤਿੰਦਰ ਬਾਜਵਾ, ਸੁਖਦੇਵ ਸਿੰਘ ਵਾਲੀਆ, ਕੁਲਦੀਪ ਸਿੰਘ ਭਿੰਡਰ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਪਾਲ ਸਿੰਘ ਰੱਤੂ, ਬਸਪਾ ਆਗੂ ਰਜਿੰਦਰ ਸਿੰਘ ਨਨਹੇੜੀਆਂ, ਸੁਖਦੇਵ ਸਿੰਘ ਚੱਪੜਚਿੜੀ, ਜਗਤਾਰ ਸਿੰਘ, ਹਰਨੇਕ ਸਿੰਘ, ਬਖ਼ਸ਼ੀਸ਼ ਸਿੰਘ ਸਮੇਤ ਚਰਨਜੀਤ ਸਿੰਘ ਸਰਕਲ ਪ੍ਰਧਾਨ ਬੀਸੀ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗੜ੍ਹ, ਸਵਰਨ ਸਿੰਘ ਅਤੇ ਇਲਾਕਾ ਨਿਵਾਸੀ ਮੱਖਣ ਸਿੰਘ, ਰਸ਼ਪਾਲ ਚਾਹਲ, ਅਮਰਜੀਤ ਸਿੰਘ, ਜਗਦੇਵ ਸਿੰਘ, ਬਲਵਿੰਦਰ ਸਿੰਘ, ਓਪੀ ਚਟਾਨੀ, ਓਪੀ ਸੈਣੀ, ਦਰਸ਼ਨ ਸਿੰਘ, ਸ਼ਰਨਜੀਤ ਸਿੰਘ ਸੇਠੀ, ਰਜਿੰਦਰ ਸਿੰਘ, ਅਮਰਪਾਲ ਢਿੱਲੋਂ, ਐਸ ਐਸ ਗਿੱਲ, ਦਲਜੀਤ ਸਿੰਘ, ਪੀਕੇ ਗੁਪਤਾ ਤੇ ਹੋਰ ਵਸਨੀਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…