ਅਕਾਲੀ ਦਲ ਵੱਲੋਂ ਦੁਸਹਿਰਾ ਗਰਾਊਂਡ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਤੇ ਸੂਬਾ ਸਰਕਾਰ ਵੱਲੋਂ ਰਾਸ਼ਨ ਵੰਡ ਪ੍ਰਣਾਲੀ ਵਿੱਚ ਕੀਤੇ ਘਪਲਿਆਂ, ਨੀਲੇ ਕਾਰਡ ਕੱਟਣ ਅਤੇ ਰਾਸ਼ਣ ਵੰਡ ਪ੍ਰਣਾਲੀ ਵਿੱਚ ਸਿਆਸੀਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀਜਲ ਅਤੇ ਪੈਟਰੋਲ ਦੀ ਲਗਾਤਾਰ ਵੱਧਦੀ ਕੀਮਤ ਘੱਟ ਕਰਨ ਲਈ ਕੇਂਦਰ ਅਤੇ ਰਾਜ ਸਰਕਾਰ ਤੋਂ ਲਗਾਏ ਜਾਣ ਵਾਲੇ ਟੈਕਸਾਂ ਨੂੰ ਘੱਟ ਕਰਨ ਦੀ ਮੰਗ ਕੀਤੀ ਗਈ।
ਮੁਹਾਲੀ ਹਲਕੇ ਵਿੱਚ ਸ਼ਹਿਰੀ ਦੇ ਅਕਾਲੀ ਆਗੂਆਂ ਅਤੇ ਪਾਰਟੀ ਦੇ ਸਾਬਕਾ ਕੌਂਸਲਰਾਂ ਵੱਲੋਂ ਫੇਜ਼ 8 ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਪਰਮਿੰਦਰ ਸਿੰਘ ਤਸਿੰਬਲੀ, ਆਰਪੀ ਸ਼ਰਮਾ, ਕਮਲਜੀਤ ਸਿੰਘ ਰੂਬੀ ਜਸਵੀਰ ਕੌਰ ਅਤਲੀ, ਪਰਮਜੀਤ ਸਿੰਘ ਕਾਹਲੋਂ (ਸਾਰੇ ਸਾਬਕਾ ਕੌਂਸਲਰ), ਹਰਵਿੰਦਰ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ, ਜਸਮੇਰ ਸਿੰਘ ਬਾਠ, ਪ੍ਰੀਤਮ ਸਿੰਘ, ਹਰਮਨ ਸੰਧੂ, ਮੰਨਾ ਸੰਧੂ, ਅਰਵਿੰਦਰ ਸਿੰਘ ਬਿੰਨੀ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ। ਮੰਚ ਸੰਚਾਲਕ ਦੀ ਸੇਵਾ ਪਰਮਜੀਤ ਸਿੰਘ ਕਾਹਲੋਂ ਨੇ ਨਿਭਾਈ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…