Share on Facebook Share on Twitter Share on Google+ Share on Pinterest Share on Linkedin ਤੇਲ ਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁੱਧ ਜ਼ਿਲ੍ਹਾ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਪੈਟਰੋਲ, ਡੀਜ਼ਲ ਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲਏ ਪੰਜਾਬ ਸਰਕਾਰ: ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਦਿਸ਼ਾ ਨਿਰਦੇਸ਼ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹਾ ਕਾਂਗਰਸ ਮੁਹਾਲੀ ਨੇ ਅੱਜ ਡੀਸੀ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਮੰਗ ਕੀਤੀ ਕਿ ਇਹ ਲੋਕ ਵਿਰੋਧੀ ਤੇ ਗਰੀਬ ਮਾਰੂ ਫੈਸਲੇ ਬਿਨਾਂ ਦੇਰੀ ਤੋਂ ਫੌਰੀ ਵਾਪਸ ਲਏ ਜਾਣ। ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ ਪੂਰੀ ਤਰ੍ਹਾਂ ਲੋਕ ਵਿਰੋਧੀ ਅਤੇ ਆਮ ਆਦਮੀ ਦੀ ਜੇਬ ’ਤੇ ਡਾਕਾ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ ਤੇ ਇਹ ਨਵਾਂ ਵਿੱਤੀ ਬੋਝ ਉਸ ਦਾ ਜਿਊਣਾ ਮੁਹਾਲ ਕਰ ਦੇਵੇਗਾ। ਸੀ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਦੇ ਇਹ ਕਦਮ ਉਸਦੇ ਚੋਣ ਵਾਅਦਿਆਂ ਤੋਂ ਭੱਜਣ ਅਤੇ ਆਮ ਆਦਮੀ ਨਾਲ ਧੋਖਾਧੜੀ ਕਰਨ ਦੇ ਸਬੂਤ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਮੱਧ ਅਤੇ ਘੱਟ ਆਮਦਨ ਵਾਲੇ ਵਰਗ ਇਸ ਵਿੱਤੀ ਦਬਾਅ ਦਾ ਸਾਹਮਣਾ ਕਰ ਰਹੇ ਹਨ ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਸਾਰੇ ਜ਼ਰੂਰੀ ਸਮਾਨ ਅਤੇ ਸੇਵਾਵਾਂ ਦੀਆਂ ਕੀਮਤਾਂ ਵਧਾ ਦੇਵੇਗਾ, ਜਿਸ ਨਾਲ ਆਮ ਨਾਗਰਿਕ ਦੀ ਖ਼ਰੀਦਣ ਦੀ ਸਮਰੱਥਾ ਹੋਰ ਘੱਟ ਜਾਵੇਗੀ। ਉਹਨਾਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਨਾ ਸਿਰਫ਼ ਘਰਾਂ ਨੂੰ ਪ੍ਰਭਾਵਤ ਕਰੇਗਾ, ਸਗੋੱ ਸਾਡੇ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਜਿਵੇੱ ਛੋਟੇ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਾਰੀ ਨੁਕਸਾਨ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਖ਼ੁਦ ਨੂੰ ਲੋਕਾਂ ਦੀ ਹਿਤੈਸ਼ੀ ਦੱਸਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੀਮਤਾਂ ਵਾਪਸ ਨਹੀਂ ਲਈਆਂ ਤਾਂ ਕਾਂਗਰਸ ਪਾਰਟੀ ਹੋਰ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕਰੇਗੀ ਅਤੇ ਸਰਕਾਰ ਨੂੰ ਕੀਮਤਾਂ ਵਾਪਸ ਲੈਣ ਲਈ ਮਜਬੂਰ ਕਰੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਸਰਕਾਰ ਦੇ ਖਿਲਾਫ ਜਬਰਦਸਤ ਨਾਹਰੇਬਾਜੀ ਕੀਤੀ ਗਈ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵਲੋੱ ਮੁਹਾਲੀ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਖਰੜ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ, ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ, ਭਗਤ ਸਿੰਘ ਨਾਮਧਾਰੀ, ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਿਟੀ ਕਾਂਗਰਸ ਮੁਹਾਲੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਸੁੱਚਾ ਸਿੰਘ ਕਲੌੜ ਅਤੇ ਨਵਜੋਤ ਸਿੰਘ ਬਾਛਲ (ਦੋਵੇਂ ਕੌਂਸਲਰ), ਮੰਗਤ ਖਾਨ ਝੰਜੇੜੀ, ਬਾਬੂ ਸਿੰਘ ਪਮੋਰ, ਧਰਮ ਸਿੰਘ ਸੈਣੀ, ਰਾਜੇਸ਼ ਲਖੋਤਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਿੰਦਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ, ਜਸਵੀਰ ਸਿੰਘ ਮਣਕੂ, ਵਿਨੀਤ ਮਲਿਕ, ਕਮਲਪ੍ਰੀਤ ਸਿੰਘ ਬੰਨੀ (ਸਾਰੇ ਕੌਂਸਲਰ), ਗੁਰਚਰਨ ਸਿੰਘ ਭੰਵਰਾ, ਰਮਾਕਾਂਤ ਕਾਲੀਆ ਕੁਰਾਲੀ, ਪ੍ਰਦੀਪ ਸੋਨੀ, ਗੁਰਿੰਦਰਜੀਤ ਸਿੰਘ ਬਡਾਲਾ, ਅਮਰੀਕ ਸਿੰਘ ਸਰਪੰਚ ਮਟੌਰ, ਅਸ਼ੋਕ ਕੌਂਡਲ, ਸੰਜੀਵ ਵਰਮਾ, ਧਰਮਪਾਲ, ਇੰਦਰਜੀਤ ਸ਼ਰਮਾ ਮੌਲੀ ਬੈਦਵਾਨ, ਰਾਜਾ ਨੰਬਰਦਾਰ ਮੌਲੀ ਬੈਦਵਾਨ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਮਨਜੀਤ ਸਿੰਘ ਤੰਗੌਰੀ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਅਜੈਬ ਸਿੰਘ ਬਾਕਰਪੁਰ, ਹਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ ਚੌਹਾਨ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇਮਾਜਰਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਅਤੇ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ