ਐੱਨਐੱਸਯੂਆਈ ਵੱਲੋਂ ਮਹਿੰਗਾਈ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੇ ਜਾਣਗੇ ਅਜਿਹੇ ਪ੍ਰਦਰਸ਼ਨ: ਰਾਜਕਰਨ ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੀਆਂ ਹਦਾਇਤਾਂ ਤੇ ਅੱਜ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਬੈਦਵਾਣ-ਸੋਹਾਣਾ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਮਹਿੰਗਾਈ ਦੇ ਖ਼ਿਲਾਫ਼ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਮਹਿੰਗਾਈ ਦੇ ਖ਼ਿਲਾਫ਼ ਮੋਦੀ ਸਰਕਾਰ ਦਾ ਰੱਜ ਕੇ ਪਿੱਟ ਸਿਆਪਾ ਕਰਦਿਆਂ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ। ਇਸ ਪ੍ਰਦਰਸ਼ਨ ਮੌਕੇ ਨੌਜਵਾਨਾਂ ਵੱਲੋਂ ਮੋਟਰਸਾਈਕਲ ਹਾਰਾਂ ਨਾਲ ਸਜਾ ਕੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਨਐੱਸਯੂਆਈ ਦੇ ਸੂਬਾ ਜਨਰਲ ਸਕੱਤਰ-ਰਾਜਕਰਨ ਬੈਦਵਾਨ ਸੋਹਾਣਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਲਗਾਤਾਰ ਤੇਜ਼ੀ ਨਾਲ ਪੜਾਅ-ਦਰ-ਪੜਾਅ ਵਧ ਰਹੀਆਂ ਹਨ, ਪ੍ਰੰਤੂ ਮੋਦੀ ਸਰਕਾਰ ਵੱਲੋਂ ਗ਼ਰੀਬ ਜਨਤਾ ਦੀਆਂ ਦੀ ਆਰਥਿਕਤਾ ਨੂੰ ਪ੍ਰਤੀ ਦਿਨ ਨਚੋੜਿਆ ਜਾ ਰਿਹਾ ਹੈ।
ਅੱਜ ਦਾ ਪ੍ਰਦਰਸ਼ਨ ਐੱਨਐੱਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਸ਼ਰਮਾ ਦੀਆਂ ਹਦਾਇਤਾਂ ਉੱਤੇ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਕੋਨਿਆਂ ਵਿੱਚ ਵੀ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤਾਂ ਕਿ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਜਾ ਸਕਣ। ਇਸ ਰੋਸ ਪ੍ਰਦਰਸ਼ਨ ਦੌਰਾਨ ਮੋਟਰਸਾਈਕਲ ਦੀ ਅਰਥੀ ਸਜਾ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਜ਼ਦੀਕ ਪੈਂਦੇ ਪੈਟਰੋਲ ਪੰਪ ਉੱਤੇ ਲਿਜਾਇਆ ਗਿਆ ਅਤੇ ਪੈਟਰੋਲ ਪੰਪ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਰਾਜਕਰਨ ਬੈਦਵਾਣ ਸੋਹਾਣਾ ਤੋਂ ਇਲਾਵਾ ਨੌਜਵਾਨ ਅਨਮੋਲ ਗਿੱਲ, ਤੇਜੀ ਚਿੱਲਾ, ਮਨਦੀਪ ਬੱਲੋਮਾਜਰਾ, ਗਗਨ ਬੈਦਵਾਨ, ਰਾਜੂ ਸ਼ਾਮਪੁਰ, ਅੰਕਿਤ ਮੰਗਲਾ, ਸੰਦੀਪ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…