ਰਾਖਵਾਂਕਰਨ ਨੀਤੀ ਦੀ ਉਲੰਘਣਾ ਖ਼ਿਲਾਫ਼ ਦਲਿਤ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਬਾਹਰ ਵਿਸ਼ਾਲ ਰੋਸ ਧਰਨਾ

ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਨਾ ਕਰਨ ਦਾ ਦੋਸ਼

ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਨਹੀਂ ਮਿਲਿਆ ਵਜ਼ੀਫ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਵਿੱਚ ਰਾਖਵਾਂਕਰਨ ਨੀਤੀ ਦੀ ਪੂਰੀ ਤਰ੍ਹਾਂ ਉਲੰਘਣਾ ਕਰਨ, ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਨਾ ਕਰਨ, ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਾ ਦੇਣ, ਅਧਿਆਪਕਾਂ ’ਤੇ ਪਾਏ ਜਾ ਰਹੇ ਗੈਰ ਸਿੱਖਿਅਕ ਬੇਲੋੜੇ ਕੰਮ ਦੇ ਬੋਝ ਦੇ ਰੋਸ ਵਜੋਂ ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ।
ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਨੇ ਕਿਹਾ ਕਿ ਸਿੱਖਿਆ ਸਕੱਤਰ ਵਿਭਾਗ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਵਿਭਾਗ ’ਚੋਂ ਰਾਖਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਅਧਿਕਾਰੀ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਰਾਖਵਾਂਕਰਨ ਨੀਤੀ ਨੂੰ ਨਜ਼ਰ ਅੰਦਾਜ਼ ਕਰਕੇ ਐੱਸਸੀ/ਬੀਸੀ ਸਮਾਜ ਦੇ ਅਧਿਆਪਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਸਕੱਤਰ ਜਨਰਲ ਕ੍ਰਿਸ਼ਨ ਸਿੰਘ ਦੁੱਗਾ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੱਖਿਆ ਵਿਭਾਗ ਵਿੱਚ ਹੋਈਆਂ ਤਰੱਕੀਆਂ ਦੀ ਮੈਰਿਟ-ਕਮ-ਸੀਨੀਆਰਤਾ ਵਿੱਚ ਆਉਣ ਵਾਲੇ ਦਲਿਤ ਮੁਲਾਜ਼ਮਾਂ ਨੂੰ ਰੋਸਟਰ ਨੁਕਤੇ ’ਤੇ ਗਿਣਕੇ ਰਾਖਵਾਂਕਰਨ ਨੀਤੀ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਹੈ। ਨਵੀਂ ਭਰਤੀ ਵਿੱਚ ਵੀ ਰਾਖਵਾਂਕਰਨ ਨੀਤੀ ਨੂੰ ਖ਼ਤਮ ਕਰਨ ਦੀ ਮਨਸ਼ਾ ਨਾਲ ਸਿੱਖਿਆ ਵਿਭਾਗ ਵਿੱਚ ਨਵੇਂ ਨਿਯਮ ਬਣਾ ਕੇ ਐੱਸਸੀ/ਬੀਸੀ ਵਰਗ ਦੇ ਉਮੀਦਵਾਰਾਂ ਨੂੰ ਦਿੱਤੀ ਜਾਂਦੀ 5 ਫੀਸਦੀ ਅੰਕਾਂ ਦੀ ਛੋਟ, ਉੱਪਰਲੀ ਉਮਰ ਹੱਦ ਵਿੱਚ ਮਿਲਦੀ 5 ਸਾਲ ਦੀ ਛੋਟ ਅਤੇ ਫੀਸ ਦੀ ਛੋਟ ਖਤਮ ਕਰਨਾ ਸੰਵਿਧਾਨ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਜਾਣਬੁੱਝ ਕੇ ਸਾਰੇ ਕਾਡਰਾਂ ਦੀਆਂ ਸੀਨੀਆਰਤਾ ਸੂਚੀਆਂ ਜੰਜੂਆ ਜੱਜਮੈਂਟ ਅਨੁਸਾਰ ਬਣਾ ਕੇ ਐੱਸਸੀ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਅਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਐੱਸਸੀ/ਬੀਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਜਾਰੀ ਨਹੀਂ ਕੀਤੇ ਗਏ। ਕੁੱਝ ਸਮਾਂ ਪਹਿਲਾਂ ਵਜ਼ੀਫ਼ੇ ਵਿੱਚ ਘਪਲਾ ਸਾਹਮਣੇ ਆਉਣ ਦੇ ਬਾਵਜੂਦ ਸਰਕਾਰ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ। ਧਰਨੇ ਨੂੰ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਪ੍ਰਕਾਸ਼ ਭਾਰਤੀ, ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਕਲੇਰ, ਚੀਫ਼ ਆਰਗੇਨਾਈਜਰ ਪਰਮਿੰਦਰ ਗੁਰਦਾਸਪੁਰ, ਵਿਜੇ ਮਾਨਸਾ, ਹਰਪਾਲ ਤਰਨਤਾਰਨ, ਜਰਨੈਲ ਸਹੋਤਾ, ਮੇਹਰ ਸਿੰਘ, ਗੁਰਜੈਪਾਲ ਲੁਧਿਆਣਾ, ਸੁਰਿੰਦਰ ਮੋਗਾ, ਸੁਖਬੀਰ ਬਰਨਾਲਾ, ਪਾਲ ਸਿੰਘ ਲਹਿਰੀ, ਰਾਜ ਚੌਹਾਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਸੈਂਪਲਾ, ਸੇਵਾਮੁਕਤ ਸੁਪਰਡੈਂਟ ਪਾਲ ਸਿੰਘ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਸਵਿੰਦਰ ਕੌਰ, ਵੰਦਨਾ ਰਾਣੀ, ਮਨਜੀਤ ਕੌਰ, ਰਾਮਪ੍ਰਕਾਸ਼, ਸੁਖਪਾਲ ਸਿੰਘ, ਪ੍ਰੇਮ ਸਿੰਘ, ਅਮਰੀਕ ਸਿੰਘ, ਬਚਿੱਤਰ ਸਿੰਘ, ਜਗਤਾਰ ਸਿੰਘ, ਸ਼ਮਸ਼ੇਰ ਸਿੰਘ, ਗੁਰਜਿੰਦਰ ਸਿੰਘ, ਅਮਨਦੀਪ ਸਿੰਘ, ਸਤਪਾਲ ਸਿੰਘ, ਪੂਰਨ ਸਿੰਘ, ਰਮੇਸ਼ਵਰ ਦਿਆਲ, ਰਸ਼ਪਾਲ ਸਿੰਘ, ਅਮਰਜੀਤ ਸਿੰਘ, ਬਲਕਾਰ ਸਿੰਘ, ਕੇਸਰ ਕੋਟੀਆ, ਜਸਵਿੰਦਰ ਸਿੰਘ, ਲਖਵੀਰ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ, ਜਸਪ੍ਰੀਤ ਸਿੰਘ, ਰਣਧੀਰ ਸਿੰਘ, ਸੰਤੋਖ ਸਿੰਘ, ਹਰਪ੍ਰੀਤ ਸਿੰਘ ਗੁਰੂ, ਪ੍ਰਗਟ ਸਿੰਘ, ਰਾਜਿੰਦਰ ਸਿੰਘ, ਨਰੇਸ਼ ਕੁਮਾਰ, ਕੁਲਦੀਪ ਪਟਿਆਲਵੀ, ਯੋਗਰਾਜ ਸਮੇਤ ਹੋਰ ਜੁਝਾਰੂ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…