ਦੁੱਧ ਉਤਪਾਦਕਾਂ ਵੱਲੋਂ ਮੁਹਾਲੀ ਵੇਰਕਾ ਮਿਲਕ ਪਲਾਂਟ ਖ਼ਿਲਾਫ਼ ਵਿਸ਼ਾਲ ਧਰਨਾ

ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਕੀਤੀ ਸ਼ਿਰਕਤ, ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਇੱਕਜੱੁਟ ਹੋਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਦੁੱਧ ਉਤਪਾਦਕਾਂ ਵੱਲੋਂ ਦੁੱਧ ਦਾ ਭਾਅ ਘਟਾਉਣ ਸਮੇਤ ਆਪਣੀਆਂ ਹੋਰ ਜਾਇਜ਼ ਮੰਗਾਂ ਦੀ ਪੂਰਤੀ ਲਈ ਸੋਮਵਾਰ ਨੂੰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਵੇਰਕਾ ਮਿਲਕ ਪਲਾਂਟ ਮੁਹਾਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਸ਼ਿਰਕਤ ਕੀਤੀ ਅਤੇ ਮੰਚ ਤੋਂ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਆਪਣੇ ਹੱਕਾਂ ਲਈ ਇੱਕਜੱੁਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।
ਬੀਤੇ ਦਿਨੀਂ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਮੰਤਰੀ ਨਾਲ ਚੱਲੀ ਛੇ ਘੰਟੇ ਮੀਟਿੰਗ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਦੇ ਚੱਕਰ ਵਿੱਚ ਦੇਸ਼ ਦੇ ਕਿਸਾਨਾਂ ਦੀ ਸੰਘੀ ਘੁੱਟਣ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਰੋਨਾ ਕਾਲ ਦੌਰਾਨ ਬਹੁਤ ਜਲਦਬਾਜ਼ੀ ਵਿੱਚ ਕਿਸਾਨ ਵਿਰੋਧੀ ਖੇਤੀ ਬਿੱਲ ਲਿਆ ਕੇ ਅੰਨਦਾਤਾ ਨਾਲ ਸਿਰੇ ਦਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਥੱਲੇ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਦੇਸ਼ ਦੇ ਹੁਕਮਰਾਨ ਵੀ ਕਿਸਾਨਾਂ ਨੂੰ ਤਬਾਹ ਕਰਨ ’ਤੇ ਲੱਗੇ ਹੋਏ ਹਨ ਅਤੇ ਅਦਾਲਤਾਂ ਤੋਂ ਵੀ ਕਿਸਾਨਾਂ ਦਾ ਭਰੋਸਾ ਉੱਠਦਾ ਜਾ ਰਿਹਾ ਹੈ। ਕਿਉਂਕਿ ਜਦੋਂ ਕੇਂਦਰ ਨੇ ਖੇਤੀ ਕਾਨੂੰਨ ਲਾਗੂ ਕੀਤੇ ਗਏ ਸੀ ਤਾਂ ਉਦੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੂੰ ਸ਼ੋਅ ਮੋਟੋ ਨੋਟਿਸ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਲਾਗੂ ਕਰਨ ਦਾ ਅਧਿਕਾਰ ਸਿਰਫ਼ ਸੂਬਾ ਸਰਕਾਰ ਨੂੰ ਹੋਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪਰਮਿੰਦਰ ਸਿੰਘ ਚਲਾਕੀ, ਗਿਆਨ ਸਿੰਘ ਧੜਾਕ ਤੇ ਸੁਖਦੇਵ ਸਿੰਘ ਬਰੋਲੀ ਅਤੇ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵੇਰਕਾ ਨੇ ਦੁੱਧ ਉਤਪਾਦਕਾਂ ਕੋਲੋਂ ਦੁੱਧ ਇਕੱਠਾ ਕਰਨ ਦੇ ਭਾਅ 6 ਰੁਪਏ ਪ੍ਰਤੀ ਲੀਟਰ ਘਟਾ ਦਿੱਤੇ ਸਨ, ਜਦੋਂਕਿ ਕਰੋਨਾ ਮਹਾਮਾਰੀ ਦੌਰਾਨ ਫੀਡ, ਦਵਾਈਆਂ, ਚਾਰੇ ਦੀਆਂ ਕੀਮਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ ਅਤੇ ਦੁੱਧ ਉਤਪਾਦਕਾਂ ਨੂੰ ਕਾਫ਼ੀ ਘਾਟਾ ਪੈ ਰਿਹਾ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਡੇਅਰੀ ਫਾਰਮ ਬੰਦ ਹੋ ਗਏ ਹਨ ਅਤੇ ਕਈ ਬੰਦ ਹੋਣ ਕਿਨਾਰੇ ਪਹੁੰਚ ਗਏ ਹਨ। ਉਨ੍ਹਾਂ ਕਈ ਦੁੱਧ ਫਾਰਮਾਂ ਵੱਲੋਂ ਜ਼ਮੀਨ ਵੇਚ ਕੇ ਕਰਜ਼ੇ ਦੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਵੇਰਕਾ ਮਿਲਕ ਪਲਾਂਟ ਵਿੱਚ ਦੁੱਧ ਉਤਪਾਦਕਾਂ ਵੱਲੋਂ ਪਾਏ ਜਾਂਦੇ ਦੁੱਧ ਦੇ ਰੇਟ ਵਿੱਚ 6 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਜਾਵੇ, ਸਾਲ 2015-16 ਦਾ ਬੋਨਸ ਦਿੱਤਾ ਜਾਵੇ ਅਤੇ ਕਥਿਤ ਘਪਲੇਬਾਜ਼ੀ ਕਰਨ ਵਾਲੇ ਅਫ਼ਸਰਾਂ ਤੋਂ ਵਿਆਜ ਸਮੇਤ ਰਿਕਵਰੀ ਕੀਤੀ ਜਾਵੇ।
ਇਸ ਮੌਕੇ ਗੁਰਮੇਲ ਸਿੰਘ ਬਾੜਾ, ਦੀਦਾਰ ਸਿੰਘ ਸਤਾਬਗੜ੍ਹ, ਮਲਕੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ ਦਾਤਾਰਪੁਰ, ਗੁਰਮੀਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਹਰਮਨ ਸਿੰਘ, ਅਜੈਬ ਸਿੰਘ, ਦਰਸ਼ਨ ਸਿੰਘ ਮੜੌਲੀ, ਸਰਬਣ ਸਿੰਘ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…