ਸਫ਼ਾਈ ਕਾਮਿਆਂ ਅਤੇ ਕਲਾਸ-ਫੌਰ ਮੁਲਾਜ਼ਮਾਂ ਨੇ ਮਿਉਂਸਪਲ ਭਵਨ ਦੇ ਬਾਹਰ ਦਿੱਤਾ ਵਿਸ਼ਾਲ ਰੋਸ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਅੱਜ ਇੱਥੇ ਸੈਕਟਰ-68 ਸਥਿਤ ਮਿਉਂਸਪਲ ਭਵਨ ਦੇ ਬਾਹਰ ਸਫ਼ਾਈ ਕਾਮਿਆਂ ਅਤੇ ਕਲਾਸ-ਫੌਰ ਮੁਲਾਜ਼ਮਾਂ ਵੱਲੋਂ ਜਬਰਦਸਤ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਦਾ ਸੱਦਾ ਕਲਾਸ-ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਪੰਜਾਬ ਸਫਾਈ ਮਜ਼ਦੂਰ ਫੈਡਰਸ਼ਨ ਵੱਲੋਂ ਦਿੱਤਾ ਗਿਆ ਸੀ ਇਸ ਰੈਲੀ ਨੂੰ ਸੰਬੋਧਨ ਕਰਨ ਵਾਲੇ ਪ੍ਰਮੁੱਖ ਬੁਲਾਰਿਆਂ ਵਿੱਚ ਸਰਵ ਸ੍ਰੀ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਸੱਜਣ ਸਿੰਘ, ਮੋਹਣ ਸਿੰਘ, ਸਕੱਤਰ ਪਵਨ ਗੋਡਯਾਲ, ਸਫਾਈ ਮਜ਼ਦੂਰ ਯੂਨੀਅਨ ਨਗਰ ਨਿਗਮ ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਸੁਰੇਸ਼ ਕੁਮਾਰ, ਰਾਜ ਮੋਹਨ, ਰਾਜਨ ਚਵੱਰੀਆ ਅਤੇ ਠੇਕੇ ਤੇ ਕੰਮ ਕਰਦੇ ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਸੁਬਰਾਮਨੀਅਮ ਆਦਿ ਆਗੂ ਸ਼ਾਮਲ ਸਨ।
ਰੈਲੀ ਵਿੱਚ ਮੰਗ ਕੀਤੀ ਗਈ ਕਿ ਮੁਲਾਜ਼ਮ ਭਲਾਈ ਐਕਟ 2016 ਨੂੰ ਲਾਗੂ ਕਰਕੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ, ਕੱਢੇ ਮੁਲਾਜ਼ਮਾਂ ਨੂੰ ਵਾਪਸ ਲਿਆ ਜਾਵੇ, ਮੁਲਾਜ਼ਮਾਂ ਲਈ 125% ਡੀ.ਏ. ਮੁੱਢਲੀ ਤਨਖਾਹ ਵਿੱਚ ਮਰਜ਼ ਕੀਤਾ ਜਾਵੇ, 15% ਹੋਰ ਇਨਟੈਰਮ ਰਲੀਫ ਦਿੱਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸੁਪਰੀਮ ਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਚੋਣਾਂ ਸਮੇਂ ਕੀਤੇ ਸਨ ਅਜੇ ਤੱਕ ਉਨ੍ਹਾਂ ਤੇ ਕੋਈ ਅਮਲ ਨਹੀਂ ਕੀਤਾ ਜਾ ਰਿਹਾ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਉੱਤੇ ਸਰਕਾਰ ਦਾ ਕੋਈ ਖਰਚ ਨਹੀਂ ਆਉਂਦਾ ਪਾਰਕਾਂ ਵਿਖੇ ਕੰਮ ਕਰਦੇ ਕੱਢੇ ਗਏ 90 ਸਫਾਈ ਸੇਵਕਾਂ ਨੂੰ ਤੁਰੰਤ ਨੌਕਰੀ ਤੇ ਵਾਪਿਸ ਲਿਆ ਜਾਵੇ, ਡਿਊਟੀ ’ਤੇ ਫੌਤ ਹੋਏ ਮੁਲਾਜ਼ਮ ਮਿੱਤਰ ਪਾਲ ਦੇ ਪਰਿਵਾਰ ਨੂੰ 10 ਲੱਖ ਡੈਥ ਕਲੇਮ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਕਮਿਸ਼ਨਰ ਨਗਰ ਨਿਗਮ ਮੁਹਾਲੀ ਨੂੰ ਪਹਿਲਾਂ ਹੀ 30 ਨਵੰਬਰ ਨੂੰ ਮੰਗਾਂ ਦਾ ਨੋਟਿਸ ਦਿੱਤਾ ਗਿਆ ਸੀ ਪਰੰਤੂ ਕਮਿਸ਼ਨਰ ਵੱਲੋਂ ਮੰਗਾਂ ਤੇ ਕੋਈ ਧਿਆਨ ਨਾ ਦੇਣ ਕਰਕੇ ਅੱਜ ਮਿਉਂਸਪਲ ਭਵਨ ਅੱਗੇ ਰੈਲੀ ਕੀਤੀ ਗਈ ਜੇ ਅੱਗੇ ਛੇਤੀ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਰੈਲੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਛੇਤੀ ਹੀ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਆਗੂਆਂ ਨੇ ਹੋਰ ਦੱਸਿਆ ਕਿ ਮੁਲਾਜ਼ਮਾਂ ਨੂੰ ਰੂਲਾਂ ਮੁਤਾਬਕ ਪ੍ਰਤੀ ਮਹੀਨਾ 7 ਤਾਰੀਖ ਤੋਂ ਪਹਿਲਾਂ ਤਨਖ਼ਾਹ ਦਿੱਤੀ ਜਾਣੀ ਚਾਹੀਦੀ ਹੈ ਜੋ ਕਿ ਨਹੀਂ ਦਿੱਤੀ ਜਾ ਰਹੀ ਅਤੇ ਕਾਨੂੰਨ ਦੀ ਉਲੰਘਣਾ ਹੈ। ਜਿਸ ਦੀ ਸਿੱਧੀ ਜ਼ਿੰਮੇਵਾਰੀ ਪ੍ਰਿੰਸੀਪਲ ਇੰਪਲਾਈਅਰ ਹੋਣ ਦੇ ਨਾਤੇ ਕਮਿਸ਼ਨਰ ਨਗਰ ਨਿਗਮ ਮੁਹਾਲੀ ਦੀ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…