nabaz-e-punjab.com

ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਕਿਸਾਨ ਅਤੇ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਵੀਰਵਾਰ ਨੂੰ ਸੀਟੂ, ਏਟਕ, ਕਿਸਾਨ ਸਭਾਵਾਂ ਅਤੇ ਮਜ਼ਦੂਰ ਜੱਥੇਬੰਦੀਆਂ ਦੇ ਸੈਂਕੜੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਅਤੇ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਨਾ ਕਰਨ ਰੋਸ ਮਾਰਚ ਕੱਢਿਆ ਅਤੇ ਮੁਹਾਲੀ ਦੇ ਡੀਸੀ ਦਫ਼ਤਰ ਅੱਗੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਆਗੂ ਕਾਮਰੇਡ ਚੰਦਰ ਸ਼ੇਖਰ, ਕੁਲਦੀਪ ਸਿੰਘ, ਏਟਕ ਦੇ ਆਗੂ ਕਾਮਰੇਡ ਦੇਵੀ ਦਿਆਲ ਸ਼ਰਮਾ ਅਤੇ ਬਲਵਿੰਦਰ ਸਿੰਘ ਜੜੌਤ ਨੇ ਮੋਦੀ ਦੀ ਸਰਕਾਰ ਤੋਂ ਜਵਾਬ ਮੰਗੀਆਂ ਕਿ 2014 ਦੀਆਂ ਪਾਰਲੀਮੈਂਟ ਚੋਣਾਂ ਮੌਕੇ ਉਨ੍ਹਾਂ ਹਰ ਸਾਲ 2 ਕਰੋੜ ਨੌਕਰੀਆਂ ਦੇਣਾ, ਵਿਦੇਸ਼ਾਂ ’ਚੋਂ ਕਾਲਾ ਧਨ ਵਾਪਸ ਲਿਆਕੇ ਹਰੇਕ ਨਾਗਰਿਕ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣਾ, ਕਿਸਾਨਾਂ ਦੀ ਆਮਦਨ ਦੁਗਣੀ ਕਰਨ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂਬਹੂ ਲਾਗੂ ਕਰਨਾ,ਦੇਸ਼ ਦਾ ਅਰਬਾਂ ਰੁਪਏ ਲੈਕੇ ਵਿਦੇਸ਼ ਭੱਜ ਜਾਣ ਵਾਲਿਆਂ ਦਾ ਕੀ ਬਣਿਆ।
ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਨੂੰ 2019 ਦੀਆਂ ਚੋਣਾਂ ਮੌਕਾ ਇਨ੍ਹਾਂ ਦਾ ਜਵਾਬ ਦੇਣਾ ਪਵੇਗਾ। ਅੱਜ ਬੇਰੁਜ਼ਗਾਰੀ ਛੜੱਪੇ ਮਾਰਕੇ ਵਧ ਰਹੀ ਹੈ। ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ। ਵਿਦਿਆ ਆਮ ਵਿਦਿਆਰਥੀਆਂ ਦੀ ਪਹੁੰਚ ਤੋ ਦੂਰ ਹੋ ਚੁੱਕੀ ਹੈ। ਲੱਖਾਂ ਪੋਸਟਾਂ ਖਾਲੀ ਪਈਆਂ ਹਨ ਸਰਕਾਰ ਪੱਕੀ ਭਰਤੀ ਨਹੀਂ ਕਰ ਰਹੀ ਹੈ। ਅਧਿਆਪਕ ਅਤੇ ਮਜ਼ਦੂਰ ਸੜਕਾਂ ਤੇ ਪੁਲੀਸ ਦੀਆਂ ਲਾਠੀਆਂ ਦਾ ਸ਼ਿਕਾਰ ਹੋ ਰਹੇ ਹਨ। ਗੂੰਗੀ ਬੋਲੀ ਸਰਕਾਰ ਕੁੰਭ ਕਰਨੀ ਨੀਂਦ ਸੁਤੀ ਪਈ ਹੈ ਅਤੇ ਮੋਦੀ ਵਿਦੇਸ਼ੀ ਦੌਰਿਆਂ ਤੇ ਕਰੋੜਾਂ ਰੁਪਏ ਪਾਣੀ ਵਾਂਗ ਬਹਾਅ ਰਹੇ ਹਨ। ਵਿਰੋਧੀ ਪਾਰਟੀਆਂ ਰਫੇਲ ਸੌਦੇ ਵਿੱਚ ਭ੍ਰਿਸਟਾਚਾਰ ਦੇ ਦੋਸ਼ ਲਾ ਰਹੇ ਹਨ ਮੋਦੀ ਦੀ ਸਰਕਾਰ ਦੇਸ਼ ਵਿੱਚ ਫਿਰਕੂ ਮਹੌਲ ਪੈਦਾ ਕਰਨ ਵਿੱਚ ਲੱਗੀ ਹੋਈ ਹੈ। ਆਗੂ ਨੇ ਕਿਹਾ ਕਿ ਆਖਰਕਾਰ ਲੋਕੀਂ ਮੋਦੀ ਦੀ ਸਰਕਾਰ ਨੂੰ 2019 ਦੀਆਂ ਚੋਣਾਂ ਵਿਚੋਂ ਗੱਦੀਓਂ ਲਾਉਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਧਰਨੇ ਨੂੰ ਸਾਥੀ ਪ੍ਰੀਤਮ ਸਿੰਘ ਹੁੰਦਲ, ਰਾਜ ਕੁਮਾਰ, ਸ਼ਿਆਮ ਲਾਲ, ਜਸਪਾਲ ਸਿੰਘ ਦੱਪਰ, ਬਲਬੀਰ ਸਿੰਘ ਮੁਸਾਫਰ, ਮਹਿੰਦਰ ਪਾਲ, ਮੁਹੰਮਦ ਸਹਿਨਾਜ ਮੋਰਨੀ, ਵਿਨੋਦ ਕੁਮਾਰ ਚੁੱਘ, ਦਿਨੇਸ਼ ਪ੍ਰਸ਼ਾਦ, ਦਿਲਦਾਰ ਸਿੰਘ, ਪਿੰਦਰ ਸਿੰਘ, ਸਤਿਆ ਬੀਰ, ਸਾਥੀ ਬੈਜ ਨਾਥ ਅਤੇ ਸਾਥੀ ਲਾਭ ਸਿੰਘ ਨੇ ਵੀ ਅਪਣੇ ਵਿਚਾਰ ਪੇਸ਼ ਕੀਤੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…